ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਧਾਲੀਵਾਲ ਨੇ ਸਰਹੱਦੀ ਪਿੰਡਾਂ ’ਚ ਵਿਕਾਸ ਕੰਮ ਸ਼ੁਰੂ ਕਰਵਾਏ

06:37 AM Sep 20, 2024 IST
ਵਿਕਾਸ ਕਾਰਜਾਂ ਦੇ ਕੰਮਾਂ ਦੀ ਸ਼ੁਰੂਆਤ ਕਰਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ।

ਸੁਖਦੇਵ ਸੁੱਖ
ਅਜਨਾਲਾ, 19 ਸਤੰਬਰ
ਭਾਰਤ-ਪਾਕਿਸਤਾਨ ਦੀ ਸਰਹੱਦ ’ਤੇ ਵੱਸੇ ਅੱਠ ਪਿੰਡਾਂ ਵਿੱਚ ਇੱਕ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਨਾਲ ਸ਼ੁਰੂ ਹੋਣ ਵਾਲੇ ਕੰਮਾਂ ਦਾ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਫੱਤੇਵਾਲ, ਗ੍ਰੰਥਗੜ੍ਹ , ਖਾਨਵਾਲ , ਛੰਨਾ ਸਾਰੰਗਦੇਵ, ਆਬਾਦੀ ਬਾਬਾ ਗਮ ਚੱਕ, ਆਬਾਦੀ ਸੋਹਣ ਸਿੰਘ, ਡੱਲਾ ਰਾਜਪੂਤਾਂ ਭੂਤਨਪੁਰਾ ਤੇ ਨਵਾਂ ਡੱਲਾ ਰਾਜਪੂਤਾ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਮੰਤਰੀ ਨੇ ਕਿਹਾ ਕਿ ਰਾਵੀ ਦਰਿਆ ਦੇ ਕੰਢੇ ਵੱਸੇ ਇਨ੍ਹਾਂ ਪਿੰਡਾਂ ਵਿੱਚ ਗਲੀਆਂ, ਨਾਲੀਆਂ, ਸਟੇਡੀਅਮ, ਪਾਰਕ ਤੇ ਛੱਪੜਾਂ ਦੀ ਸਾਫ ਸਫਾਈ ਆਦਿ ਕੰਮ ਸ਼ੁਰੂ ਕਰਵਾਏ ਹਨ ਅਤੇ ਆਉਂਦੇ ਦਿਨਾਂ ਵਿੱਚ ਬਾਕੀ ਰਹਿੰਦੇ ਪਿੰਡਾਂ ਦੇ ਕੰਮ ਵੀ ਸ਼ੁਰੂ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਇਲਾਕੇ ਵਿੱਚ ਇੱਕ ਵੱਡਾ ਸਟੇਡੀਅਮ ਵੀ ਬਣਾਇਆ ਜਾਵੇਗਾ ਜਿੱਥੇ ਕਿ ਬੱਚੇ ਖੇਡ ਸਕਣਗੇ ਅਤੇ ਧੁੱਸੀ ਬੰਨ੍ਹ ਜਿਸ ਉੱਤੇ ਤਕਰੀਬਨ 78 ਕਰੋੜ ਰੁਪਏ ਦੀ ਲਾਗਤ ਆਉਣੀ ਹੈ, ਦਾ ਕੰਮ ਵੀ ਛੇਤੀ ਸ਼ੁਰੂ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਨਾਲਾ ਹਲਕੇ ਦੇ ਸਾਰੇ 188 ਪਿੰਡਾਂ ਵਿੱਚ ਪਿੰਡ ਵਾਸੀਆਂ ਦੀ ਮੰਗ ਅਤੇ ਲੋੜ ਅਨੁਸਾਰ ਵਿਕਾਸ ਦੇ ਕੰਮ ਕਰਵਾਏ ਜਾਣਗੇ। ਇਸ ਮੌਕੇ ਐੱਸਡੀਐੱਮ ਅਰਵਿੰਦਰ ਪਾਲ ਸਿੰਘ , ਖੁਸ਼ਪਾਲ ਸਿੰਘ ਧਾਲੀਵਾਲ, ਬੀਡੀਪੀਓ ਅਜਨਾਲਾ ਸੁਖਜੀਤ ਸਿੰਘ ਬਾਜਵਾ, ਗੁਰਜੰਟ ਸਿੰਘ ਸੋਹੀ ਆਦਿ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

Advertisement

ਹਰਿਆਣਾ ਚੋਣਾਂ ’ਚ ਭਾਜਪਾ ਦਾ ਸਫ਼ਾਇਆ ਹੋ ਜਾਵੇਗਾ: ਧਾਲੀਵਾਲ

ਰਮਦਾਸ (ਰਾਜਨ ਮਾਨ): ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹਰਿਆਣਾ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦਾ ਬਿਸਤਰਾ ਗੋਲ ਹੋ ਜਾਵੇਗਾ ਅਤੇ ਲੋਕਾਂ ਨੇ ਇਸ ਨੂੰ ਚੱਲਦਾ ਕਰਨ ਦਾ ਮਨ ਬਣਾ ਲਿਆ ਹੈ। ਅੱਜ ਸਰਹੱਦੀ ਪਿੰਡਾਂ ਵਿੱਚ ਵੱਖ ਵੱਖ ਵਿਕਾਸ ਕੰਮਾਂ ਦੇ ਉਦਘਾਟਨ ਕਰਨ ਮੌਕੇ ਗੱਲਬਾਤ ਕਰਦਿਆਂ ਸ੍ਰੀ ਧਾਲੀਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਲੋਕ ਅਤੇ ਕਿਸਾਨ ਮਾਰੂ ਨੀਤੀਆਂ ਕਾਰਨ ਹਰਿਆਣਾ ਵਿੱਚ ਇਨ੍ਹਾਂ ਦੀ ਹਾਲਤ ਜ਼ਮਾਨਤਾਂ ਬਚਾਉਣ ਵਾਲੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਭਾਰੀ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਪਾਰਟੀ ਦੀਆਂ ਨੀਤੀਆਂ ਅਤੇ ਕੰਮਾਂ ਤੋਂ ਬਹੁਤ ਪ੍ਰਭਾਵਿਤ ਹਨ।

Advertisement
Advertisement