For the best experience, open
https://m.punjabitribuneonline.com
on your mobile browser.
Advertisement

ਧਾਲੀਵਾਲ ਵੱਲੋਂ ਛੱਪੜਾਂ ਦੇ ਨਵੀਨੀਕਰਨ ਦੇ ਕੰਮ ਸ਼ੁਰੂਆਤ

08:33 AM Mar 09, 2024 IST
ਧਾਲੀਵਾਲ ਵੱਲੋਂ ਛੱਪੜਾਂ ਦੇ ਨਵੀਨੀਕਰਨ ਦੇ ਕੰਮ ਸ਼ੁਰੂਆਤ
ਛੱਪੜਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਾਉਂਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ।
Advertisement

ਪੱਤਰ ਪ੍ਰੇਰਕ
ਅਜਨਾਲਾ, 8 ਮਾਰਚ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੱਤ ਪਿੰਡਾਂ ਨੂੰ ਗੰਦੇ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕਰੀਬ ਦੋ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ। ਇਸ ਨਾਲ ਪਿੰਡਾਂ ਵਿਚਲੀਆਂ ਗਲੀਆਂ ਵਿੱਚ ਰੁਕਦੇ ਗੰਦੇ ਪਾਣੀ ਦੀ ਸਮੱਸਿਆ ਨੂੰ ਹੁਣ ਪੱਕੇ ਤੌਰ ’ਤੇ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਜਨਾਲਾ ਦੇ ਪਿੰਡ ਜਗਦੇਵ ਖੁਰਦ ਪੰਜ ਗਰਾਈ ਨਿੱਝਰਾਂ, ਕੋਟ ਕੇਸਰਾ ਸਿੰਘ, ਤਲਵੰਡੀ ਭੰਗਵਾਂ, ਫੱਤੇਵਾਲ ਛੋਟਾ, ਵਿਛੋਵਾ ਅਤੇ ਨਾਸਰ ਨੂੰ ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਕਰਨ ਲਈ ਕਰੀਬ ਦੋ ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਗਦੇਵ ਖੁਰਦ ਪਿੰਡ ਦਾ ਕਮਿਊਨਟੀ ਹਾਲ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ। ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਬਿਜਲੀ ਧੜੇਬੰਦੀ ਖਤਮ ਕਰਕੇ ਪਾਰਦਰਸ਼ੀ ਤਰੀਕੇ ਨਾਲ ਪਿੰਡਾਂ ਦੇ ਵਿਕਾਸ ਕਾਰਜ ਕਰਵਾਏ ਜਾਣਗੇ ਜਿਸ ਦਾ ਹਰੇਕ ਵਿਅਕਤੀ ਨੂੰ ਲਾਭ ਪਹੁੰਚੇਗਾ। ਇਸ ਮੌਕੇ ਉਨ੍ਹਾਂ ਨਾਲ ਖੁਸ਼ਪਾਲ ਸਿੰਘ ਧਾਲੀਵਾਲ, ਓਐੱਸਡੀ ਗੁਰਜੰਟ ਸਿੰਘ ਸੋਹੀ, ਚੇਅਰਮੈਨ ਬੱਬੂ ਚੇਤਨਪੁਰਾ, ਗੁਰਪ੍ਰੀਤ ਸਿੰਘ ਗੋਪਾ ਗਿੱਲ ਆਦਿ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×