For the best experience, open
https://m.punjabitribuneonline.com
on your mobile browser.
Advertisement

ਹਿਮਾਚਲ ਦੇ ਮੁੱਖ ਮੰਤਰੀ ਨਾਲ ਛੇਤੀ ਹੋਵੇਗੀ ਧਾਲੀਵਾਲ ਦੀ ਮੁਲਾਕਾਤ

09:05 AM Jun 18, 2024 IST
ਹਿਮਾਚਲ ਦੇ ਮੁੱਖ ਮੰਤਰੀ ਨਾਲ ਛੇਤੀ ਹੋਵੇਗੀ ਧਾਲੀਵਾਲ ਦੀ ਮੁਲਾਕਾਤ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 17 ਜੂਨ
ਹਿਮਾਚਲ ਦੇ ਮੁੱਖ ਮੰਤਰੀ ਦਫ਼ਤਰ ਨੇ ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਾਲ ਹੀ ਵਿੱਚ ਖਜਿਆਰ (ਡਲਹੌਜ਼ੀ) ਵਿੱਚ ਪੰਜਾਬੀ-ਸਪੈਨਿਸ਼ ਜੋੜੇ ਦੀ ਕੁੱਟਮਾਰ ਸਬੰਧੀ ਲਿਖੇ ਪੱਤਰ ਦੇ ਜਵਾਬ ਵਿੱਚ ਜਲਦੀ ਹੀ ਮੁਲਾਕਾਤ ਕਰਨ ਦਾ ਭਰੋਸਾ ਦਿੱਤਾ ਹੈ।
ਸ੍ਰੀ ਧਾਲੀਵਾਲ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਪੱਤਰ ਲਿਖ ਕੇ ਮਾਮਲੇ ਦੀ ਜਾਂਚ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਸ੍ਰੀ ਧਾਲੀਵਾਲ ਦੇ ਦਖ਼ਲ ’ਤੇ ਹੀ ਅੰਮ੍ਰਿਤਸਰ ਪੁਲੀਸ ਨੇ ਜ਼ੀਰੋ ਐੱਫਆਈਆਰ ਦਰਜ ਕੀਤੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਗਿਆ ਹੈ ਕਿ ਇਸ ਸਬੰਧੀ ਜਲਦੀ ਹੀ ਹਿਮਾਚਲ ਦੇ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ। ਐੱਸਪੀ ਚੰਬਾ ਅਭਿਸ਼ੇਕ ਯਾਦਵ ਦਾ ਸੋਸ਼ਲ ਮੀਡੀਆ ’ਤੇ ਬਿਆਨ ਵਾਇਰਲ ਹੋਇਆ ਹੈ ਜਿਸ ਵਿੱਚ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਐੱਨਆਰਆਈ ਜੋੜੇ ਸਣੇ ਤਿੰਨ ਸੈਲਾਨੀਆਂ ਦੀ ਖਜਿਆਰ ਵਿੱਚ ਮਾਰਕੁੱਟ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਝਗੜੇ ਦੀ ਸੂਚਨਾ ਮਿਲਣ ’ਤੇ ਪੁਲੀਸ ਨੇ ਸੈਲਾਨੀਆਂ ਨੂੰ ਥਾਣਾ ਸੁਲਤਾਨਪੁਰ ਲਿਆਂਦਾ, ਪਰ ਉਨ੍ਹਾਂ ਨੇ ਕੋਈ ਸ਼ਿਕਾਇਤ ਦਰਜ ਕਰਵਾਉਣ ਜਾਂ ਮੈਡੀਕਲ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਮਾਮਲਾ ਉਸ ਵੇਲੇ ਹੋਇਆ ਜਦੋਂ ਉਹ ਹੱਥ ਦੇਖਣ ‘ਜੋਤਿਸ਼’ ਦੀ ਗਤੀਵਿਧੀ ਵਿੱਚ ਰੁੱਝੇ ਹੋਏ ਸਨ ਅਤੇ ਉੱਥੇ ਉਨ੍ਹਾਂ ਦੀ ਸਥਾਨਕ ਲੋਕਾਂ ਨਾਲ ਬਹਿਸ ਹੋ ਗਈ।

Advertisement

Advertisement
Advertisement
Author Image

Advertisement