For the best experience, open
https://m.punjabitribuneonline.com
on your mobile browser.
Advertisement

ਧਾਲੀਵਾਲ ਦੇ ਪੋਤੇ ਅਵਿਤਾਜ ਨੇ ਬੂਟੇ ਲਾਏ

09:01 AM Jul 12, 2024 IST
ਧਾਲੀਵਾਲ ਦੇ ਪੋਤੇ ਅਵਿਤਾਜ ਨੇ ਬੂਟੇ ਲਾਏ
ਪਿੰਡ ਜਗਦੇਵ ਕਲਾਂ ਵਿਖੇ ਬੂਟੇ ਲਗਾਉਂਦੇ ਹੋਏ ਕੁਲਦੀਪ ਸਿੰਘ ਧਾਲੀਵਾਲ ਅਤੇ ਅਵਿਤਾਜ ਧਾਲੀਵਾਲ।
Advertisement

ਰਾਜਨ ਮਾਨ
ਮਜੀਠਾ, 11 ਜੁਲਾਈ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਉਨ੍ਹਾਂ ਦੇ ਪੋਤੇ ਅਵਿਤਾਜ ਧਾਲੀਵਾਲ ਨੇ ਪਿੰਡ ਜਗਦੇਵ ਕਲਾਂ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ਕਰਦਿਆਂ ਹੋਕਾ ਦਿੱਤਾ ਕਿ ਲੋਕ ਵਾਤਾਵਰਨ ਦੀ ਸੰਭਾਲ ਲਈ ਬਰਸਾਤ ਦੇ ਇਸ ਸੀਜ਼ਨ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ। ਪਿੰਡ ਦੇ ਪੁਰਾਣੇ ਪ੍ਰਾਇਮਰੀ ਸਕੂਲ ਜਿੱਥੋਂ ਕੁਲਦੀਪ ਸਿੰਘ ਧਾਲੀਵਾਲ ਖੁਦ ਪੰਜਵੀਂ ਪਾਸ ਕੀਤੀ ਹੈ, ਦੀ ਗਰਾਊਂਡ ਵਿਚ ਦਾਦੇ ਪੋਤੇ ਨੇ ਬੂਟੇ ਲਗਾਏ।
ਸ੍ਰੀ ਧਾਲੀਵਾਲ ਨੇ ਕਿਹਾ ਕਿ ਅਜਨਾਲਾ ਨੂੰ ਮਿਲਾਉਂਦੀਆਂ ਸਾਰੀਆਂ ਸੜਕਾਂ ਉੱਪਰ 50 ਹਜ਼ਾਰ ਤੋਂ ਵੱਧ ਪੌਦੇ ਲਗਾਏ ਜਾਣਗੇ ਅਤੇ ਇਨ੍ਹਾਂ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਵੀ ਸਬੰਧਤ ਵਿਭਾਗਾਂ ਅਤੇ ਅਜਨਾਲਾ ਵਾਸੀਆਂ ਨੂੰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੜਕਾਂ ਦੇ ਕਿਨਾਰਿਆਂ ਤੋਂ ਇਲਾਵਾ ਅਜਨਾਲਾ ਹਲਕੇ ਵਿੱਚ ਪੈਂਦੇ ਸਾਰੇ ਸਰਕਾਰੀ ਸਕੂਲਾਂ ਅਤੇ ਸਰਕਾਰੀ ਇਮਾਰਤਾਂ ਦੇ ਕੰਪਲੈਕਸਾਂ ਵਿੱਚ ਵੀ ਵੱਧ ਤੋਂ ਵੱਧ ਬੂਟੇ ਇਸ ਸੀਜ਼ਨ ਦੌਰਾਨ ਲਗਾਏ ਜਾਣਗੇ।

Advertisement

Advertisement
Author Image

joginder kumar

View all posts

Advertisement
Advertisement
×