ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਹੌੜਾਂ ਵਿੱਚ ਤੀਆਂ ਦੇ ਤਿਉਹਾਰ ਦੀਆਂ ਧਮਾਲਾਂ

10:26 AM Aug 06, 2024 IST
ਸਮਾਗਮ ਦੌਰਾਨ ਸਵਰਨਜੀਤ ਕੌਰ ਦਾ ਸਨਮਾਨ ਕਰਦੀਆਂ ਹੋਈਆਂ ਮਹਿਲਾਵਾਂ।

ਮਿਹਰ ਸਿੰਘ
ਕੁਰਾਲੀ, 5 ਅਗਸਤ
ਇੱਥੋਂ ਨੇੜਲੇ ਪਿੰਡ ਸਹੌੜਾਂ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਪੁੱਤਰੀ ਜਸਲੀਨ ਕੌਰ ਦੀ ਅਗਵਾਈ ਵਿੱਚ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਮਹਿਲਾਵਾਂ ਨੇ ਗਿੱਧੇ ਦੀਆਂ ਧਮਾਲਾ ਪਾਈਆਂ ਅਤੇ ਸੱਭਿਆਚਾਰ ਦੀਆਂ ਹੋਰ ਵੰਨਗੀਆਂ ਪੇਸ਼ ਕਰ ਕੇ ਰੰਗ ਬੰਨ੍ਹਿਆ। ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਸਮਾਜਿਕ ਤਿਉਹਾਰ ਸਭ ਨੂੰ ਰਲ ਕੇ ਮਨਾਉਣੇ ਅਤੇ ਪੰਜਾਬੀ ਸੱਭਿਆਚਾਰ ਨਾਲ ਜੁੜਨ ਦੀ ਅਪੀਲ ਕੀਤੀ। ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਸਵਰਨਜੀਤ ਕੌਰ ਨੇ ਸਭਨਾਂ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੱਤੀ। ਇਸ ਮੌਕੇ ਜਸਕੀਰਤ ਰਤੀਆ ਅਤੇ ਅਰਸ਼ਪ੍ਰੀਤ ਕੌਰ ਰਤੀਆ ਨੇ ਕਿਹਾ ਕਿ ਸਾਨੂੂੰ ਆਪਣੇ ਵਿਰਸੇ ਅਤੇ ਸੱਭਿਅਚਾਰ ਨੂੰ ਯਾਦ ਰੱਖਣਾ ਚਾਹੀਦਾ ਹੈ, ਕਿਉਂਕਿ ਇਹ ਤਿਉਹਾਰ ਆਪਸੀ ਭਾਈਚਾਰਕ ਸਾਂਝ, ਪਿਆਰ ਤੇ ਸਦਭਾਵਨਾ ਦਾ ਸੁਨੇਹਾ ਦਿੰਦੇ ਹਨ। ਅੰਤ ਵਿੱਚ ਮਹਿਮਾਨਾਂ ਦਾ ਅਰਸ਼ਪ੍ਰੀਤ ਕੌਰ ਰਤੀਆਂ ਵੱਲੋਂ ਵਿਸ਼ੇਸ ਤੌਰ ’ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸੁਰਿੰਦਰ ਸਿੰਘ, ਜਸਪ੍ਰੀਤ ਕੌਰ ਜੱਸੀ, ਪ੍ਰਭਜੋਤ ਕੌਰ ਲਾਡੀ, ਮਨਜੋਤ ਕੌਰ, ਮਨਦੀਪ ਕੌਰ, ਕਿਰਨ, ਜਸਵੀਰ ਕੌਰ, ਰਾਜਵਿੰਦਰ ਕੌਰ ਆਦਿ ਹਾਜ਼ਰ ਸਨ।

Advertisement

Advertisement
Advertisement