ਸੁਖਬੀਰ ਦੀ ਗੱਲ ਮੰਨਦੇ ਹਨ ਧਾਮੀ: ਜਗੀਰ ਕੌਰ
ਪੱਤਰ ਪ੍ਰੇਰਕ
ਜਲੰਧਰ, 21 ਮਾਰਚ
ਅਕਾਲੀ ਦਲ ਦੇ ਬਾਗੀ ਧੜੇ ਦੀ ਆਗੂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰਾਂ ਦੇ ਜਾਣ ’ਤੇ ਹਾਮੀ ਨਹੀਂ ਭਰੀ ਪਰ ਸੁਖਬੀਰ ਸਿੰਘ ਬਾਦਲ ਦੇ ਜਾਣ ’ਤੇ ਹਾਮੀ ਭਰ ਦਿੱਤੀ। ਅਜਿਹੇ ’ਚ ਇਹ ਸਪਸ਼ਟ ਹੋ ਗਿਆ ਹੈ ਕਿ ਧਾਮੀ ਜਥੇਦਾਰਾਂ ਨਾਲੋਂ ਸੁਖਬੀਰ ਸਿੰਘ ਬਾਦਲ ਨੂੰ ਜ਼ਿਆਦਾ ਸੁਣਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਦਿਨ-ਦਿਹਾੜੇ ਵੱਡੀਆਂ-ਵੱਡੀਆਂ ਘਟਨਾਵਾਂ ਵਾਪਰ ਰਹੀਆਂ ਹਨ ਪਰ ਪੰਜਾਬ ਸਰਕਾਰ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੀ। ਸਰਕਾਰ ਕਿਸਾਨਾਂ ਲਈ ਵੀ ਕੁਝ ਨਹੀਂ ਕਰ ਰਹੀ। ਕਿਸਾਨਾਂ ਖਿਲਾਫ 19 ਮਾਰਚ ਨੂੰ ਕੀਤੀ ਗਈ ਕਾਰਵਾਈ ਪੂਰੀ ਤਰ੍ਹਾਂ ਗਲਤ ਸੀ। ਅਕਾਲੀ ਦਲ ਦੇ ਬਾਗੀ ਧੜੇ ਦੀ ਆਗੂ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਖੇਤੀ ਆਧਾਰਿਤ ਸੂਬਾ ਹੈ। ਪੰਜਾਬ ਨੇ ਸੂਬੇ ਦੇ ਨਾਲ-ਨਾਲ ਦੇਸ਼ ਦਾ ਢਿੱਡ ਭਰਿਆ ਹੈ। ਇਸ ਦੇ ਨਾਲ ਹੀ ਪੰਜਾਬ ਨੇ ਦੇਸ਼ ਲਈ ਇੱਕ ਤੋਂ ਬਾਅਦ ਇੱਕ ਕੁਰਬਾਨੀਆਂ ਦਿੱਤੀਆਂ ਹਨ। ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਕਹਿ ਰਹੀ ਹੈ ਕਿ ਮੀਟਿੰਗ ਚੰਗੇ ਮਾਹੌਲ ਵਿੱਚ ਹੋਈ ਹੈ ਪਰ ਬਾਅਦ ਵਿੱਚ ਕਿਸਾਨਾਂ ਖਿਲਾਫ ਅਜਿਹਾ ਕਿਉਂ ਕੀਤਾ ਗਿਆ।
ਉਨ੍ਹਾਂ ਪਟਿਆਲਾ ਵਿੱਚ ਕਰਨਲ ਦੇ ਬੇਟੇ ਨਾਲ ਵਾਪਰੀ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਦੇਸ਼ ਦੀ ਰਾਖੀ ਕਰਨ ਵਾਲੇ ਇੰਨੇ ਵੱਡੇ ਅਫ਼ਸਰ ਨਾਲ ਪੁਲੀਸ ਅਜਿਹਾ ਕਰ ਰਹੀ ਹੈ ਅਤੇ ਪੰਜਾਬ ਪੁਲੀਸ ਕਿਸੇ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕਿਵੇਂ ਲਵੇਗੀ। ਇਸ ਘਟਨਾ ਕਾਰਨ ਪੰਜਾਬੀਆਂ ਦਾ ਸਿਰ ਸ਼ਰਮ ਨਾਲ ਝੁਕ ਗਿਆ