ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਧਾਮੀ ਨੇ ਭਲਕੇ ਮੁੜ ਸੱਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ

05:49 AM Dec 22, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 21 ਦਸੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੀ ਇੱਕ ਹੋਰ ਹੰਗਾਮੀ ਮੀਟਿੰਗ 72 ਘੰਟੇ ਦੇ ਨੋਟਿਸ ’ਤੇ 23 ਦਸੰਬਰ ਨੂੰ ਸੱਦ ਲਈ ਹੈ। ਸ਼੍ਰੋਮਣੀ ਕਮੇਟੀ ਦੇ ਹਲਕਿਆਂ ਵਿੱਚੋਂ ਭਾਵੇਂ ਕੋਈ ਵੀ ਇਸ ਮੀਟਿੰਗ ਦੇ ਏਜੰਡੇ ਬਾਰੇ ਬੋਲਣ ਨੂੰ ਤਿਆਰ ਨਹੀਂ ਪਰ ਚਰਚਾ ਹੈ ਕਿ ਇਸ ਵਿੱਚ ਪਿਛਲੀ ਮੀਟਿੰਗ ਦੇ ਫ਼ੈਸਲੇ ਬਾਰੇ ਮੁੜ ਵਿਚਾਰ ਹੋ ਸਕਦਾ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਮੀਟਿੰਗ ਜ਼ਰੂਰੀ ਮਾਮਲੇ ’ਤੇ ਵਿਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿੱਚ 23 ਦਸੰਬਰ ਨੂੰ ਦੁਪਹਿਰੇ ਬੁਲਾਈ ਗਈ ਹੈ ਜਿਸ ਦੀ ਅਗਵਾਈ ਐਡਵੋਕੇਟ ਧਾਮੀ ਕਰਨਗੇ। ਸ਼੍ਰੋਮਣੀ ਕਮੇਟੀ ਵੱਲੋਂ ਇਸ ਤੋਂ ਪਹਿਲਾਂ 19 ਦਸੰਬਰ ਨੂੰ ਹੰਗਾਮੀ ਮੀਟਿੰਗ ਕੀਤੀ ਗਈ ਸੀ। ਹੁਣ ਸਮੁੱਚੇ ਪੰਥ ਦੀਆਂ ਨਜ਼ਰਾਂ 23 ਦਸੰਬਰ ਨੂੰ ਹੋਣ ਵਾਲੀ ਮੀਟਿੰਗ ’ਤੇ ਹਨ। ਪਿਛਲੀ ਮੀਟਿੰਗ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ। ਇਸ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ’ਤੇ ਰੋਕ ਲਾ ਦਿੱਤੀ ਸੀ। ਸਿੱਖ ਜਗਤ ਵੱਲੋਂ ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਕਮੇਟੀ ’ਤੇ ਸਵਾਲ ਉਠਾਏ ਹਨ।
ਜ਼ਿਕਰਯੋਗ ਹੈ ਕਿ ਜਥੇਦਾਰਾਂ ਦੇ ਮਾਮਲੇ ਵਿੱਚ ਜਾਂਚ ਦਾ ਅਧਿਕਾਰ ਸ੍ਰੀ ਅਕਾਲ ਤਖਤ ਦੇ ਜਥੇਦਾਰ ਕੋਲ ਹੈ। ਇਸ ਲਈ ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਨੂੰ ਅਕਾਲ ਤਖਤ ਦੇ ਜਥੇਦਾਰਾਂ ਦੇ ਅਧਿਕਾਰਾਂ ਵਿੱਚ ਦਖ਼ਲਅੰਦਾਜ਼ੀ ਵਜੋਂ ਵੀ ਦੇਖਿਆ ਜਾ ਰਿਹਾ ਹੈ।

Advertisement

Advertisement