ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਧਾਮੀ ਵੱਲੋਂ ਵਿਦਿਆਰਥੀਆਂ ’ਤੇ ਲਾਠੀਚਾਰਜ ਦੀ ਨਿਖੇਧੀ

10:21 AM Nov 14, 2024 IST

ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ):

Advertisement

ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਸੈਨੇਟ ਚੋਣਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿੱਚ ਜਮਹੂਰੀ ਢਾਂਚਾ ਬਰਕਰਾਰ ਰੱਖਣ ਲਈ ਸੈਨੇਟ ਚੋਣਾਂ ਦੀ ਮੰਗ ਕਰਦਿਆਂ ਸ਼ਾਂਤਮਈ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ’ਤੇ ਚੰਡੀਗੜ੍ਹ ਪੁਲੀਸ ਵੱਲੋਂ ਧੱਕੇਸ਼ਾਹੀ ਕੀਤੀ ਗਈ ਹੈ, ਜੋ ਕਿ ਪੰਜਾਬ ਦੇ ਹੱਕਾਂ ਤੇ ਪੰਜਾਬ ਯੂਨੀਵਰਸਿਟੀ ਦੀ ਖੁਦਮੁਖਤਿਆਰੀ ਦੇ ਵਿਰੁੱਧ ਹੈ। ਇਸ ਦੌਰਾਨ ਉਨ੍ਹਾਂ ‘ਆਪ’ ਸਰਕਾਰ ਨੂੰ ਪੰਜਾਬ ਦੇ ਹੱਕਾਂ ਦੀ ਤਰਜਮਾਨੀ ਕਰਨ ’ਚ ਨਾਕਾਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੀ ਮੰਗ ਅਨੁਸਾਰ ਜਲਦ ਹੀ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ।

Advertisement
Advertisement