ਧਾਮੀ ਵੱਲੋਂ ਜਥੇਦਾਰਾਂ ਵਿਰੁੱਧ ਬਿਆਨਬਾਜ਼ੀ ਦੀ ਨਿਖੇਧੀ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 20 ਜਨਵਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਆਗੂ ਅਮਰੀਕ ਸਿੰਘ ਅਜਨਾਲਾ ਵੱਲੋਂ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੇ ਪੁਤਲੇ ਸਾੜਨ ਤੇ ਉਨ੍ਹਾਂ ਵਿਰੁੱਧ ਬਿਆਨਬਾਜ਼ੀ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਤਖ਼ਤਾਂ ਦੇ ਜਥੇਦਾਰਾਂ ਦਾ ਸਿੱਖ ਕੌਮ ’ਚ ਵੱਡਾ ਸਤਿਕਾਰ ਹੈ। ਇਨ੍ਹਾਂ ਦੇ ਨਿਰਾਦਰ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਨਤੀਜਿਆਂ ਬਾਰੇ ਉਨ੍ਹਾਂ ਕਿਹਾ ਕਿ ਲੋਕਾਂ ਨੇ ਸਰਕਾਰਾਂ ਦੇ ਹੱਥਾਂ ’ਚ ਖੇਡਣ ਵਾਲਿਆਂ ਸ਼ੀਸ਼ਾ ਦਿਖਾਇਆ ਹੈ। ਬਲਜੀਤ ਸਿੰਘ ਦਾਦੂਵਾਲ ਸਣੇ ਹੋਰ ਮੈਂਬਰਾਂ ਨੂੰ ਸੰਗਤ ਵੱਲੋਂ ਨਕਾਰਿਆ ਜਾਣਾ ਇਸ ਗੱਲ ਦਾ ਪ੍ਰਤੀਕ ਹੈ ਕਿ ਗੁਰੂ ਦੇ ਸਿੱਖ ਕਦੇ ਵੀ ਗੁਰਧਾਮਾਂ ਦੇ ਪ੍ਰਬੰਧ ਅੰਦਰ ਸਰਕਾਰੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਦੇ। ਸ੍ਰੀ ਧਾਮੀ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਟਰੱਸਟੀ ਤੇ ਸਿੱਖ ਵਿਦਵਾਨ ਪ੍ਰਿੰਸੀਪਲ ਰਾਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ।