ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਧਾਮੀ ਨੇ ਭਾਰਤ ਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਵਧੀ ਦੂਰੀ ’ਤੇ ਚਿੰਤਾ ਪ੍ਰਗਟਾਈ

08:01 AM Oct 18, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 17 ਅਕਤੂਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਅਤੇ ਕੈਨੇਡਾ ਦੇ ਆਪਸੀ ਰਿਸ਼ਤਿਆਂ ਵਿੱਚ ਵੱਧ ਰਹੀਆਂ ਦੂਰੀਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਦੋਵਾਂ ਦੇਸ਼ਾਂ ਨੂੰ ਇਕ ਸੁਹਿਰਦ ਪਹੁੰਚ ਅਪਣਾ ਕੇ ਮਾਮਲੇ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਅਤੇ ਖ਼ਾਸਕਰ ਪੰਜਾਬੀ ਵਸਦੇ ਹਨ, ਜਿਨ੍ਹਾਂ ’ਤੇ ਦੋਵਾਂ ਦੇਸ਼ਾਂ ਦੇ ਵਿਗੜਦੇ ਰਿਸ਼ਤਿਆਂ ਦਾ ਅਸਰ ਪੈਣਾ ਕੁਦਰਤੀ ਹੈ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿੱਚ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਇਕ ਦੂਜੇ ਵਿਰੁੱਧ ਦੂਸ਼ਣਬਾਜ਼ੀ ਨਹੀਂ ਸਗੋਂ ਸਿੱਟਾਮੁਖੀ ਪਹੁੰਚ ਅਪਣਾਈ ਜਾਵੇ।

Advertisement

Advertisement