ਧਾਮੀ ਨੇ ਜਸਟਿਸ ਕੁਲਦੀਪ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ
10:09 AM Nov 28, 2024 IST
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 27 ਨਵੰਬਰ
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਦੇ ਸੇਵਾ ਮੁਕਤ ਜਸਟਿਸ ਕੁਲਦੀਪ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਸਟਿਸ ਕੁਲਦੀਪ ਸਿੰਘ ਇਮਾਨਦਾਰ ਅਤੇ ਮਨੁੱਖਤਾ ਪ੍ਰਤੀ ਹਮਦਰਦੀ ਭਰੀ ਸੋਚ ਰੱਖਣ ਵਾਲੇ ਇਨਸਾਨ ਸਨ। ਉਨ੍ਹਾਂ ਪ੍ਰਦੂਸ਼ਣ ਅਤੇ ਵਾਤਾਵਰਨ ਦੇ ਮਾਮਲਿਆਂ ਵਿਚ ਮਿਸਾਲੀ ਫੈਸਲੇ ਸੁਣਾਏ। ਸਿੱਖ ਸੰਘਰਸ਼ ਦੌਰਾਨ ਝੂਠੇ ਪੁਲੀਸ ਮੁਕਾਬਲਿਆਂ ਦੀ ਜਾਂਚ ਵੀ ਕਰਵਾਈ। ਧਾਮੀ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਇਸੇ ਤਰ੍ਹਾਂ ਦਲ ਖਾਲਸਾ ਜਥੇਬੰਦੀ ਦੇ ਆਗੂ ਕੰਵਰਪਾਲ ਸਿੰਘ ਨੇ ਵੀ ਪਾਰਟੀ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ।
Advertisement
Advertisement