Dhami met DallewalL ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਕਿਸਾਨ ਆਗੂ ਡੱਲੇਵਾਲ ਨਾਲ ਮੁਲਾਕਾਤ
12:00 PM Dec 18, 2024 IST
ਸਰਬਜੀਤ ਭੰਗੂ/ਗੁਰਨਾਮ ਚੌਹਾਨ
ਪਟਿਆਲਾ/ਪਾਤੜਾਂ, 18 ਦਸੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਢਾਬੀ ਗੁਜਰਾਂ ਬਾਰਡਰ ’ਤੇ ਪਹੁੰਚ ਕੇ 22 ਦਿਨਾਂ ਤੋਂ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਧਾਮੀ ਨੇ ਉਨ੍ਹਾਂ ਦਾ ਹਾਲ ਚਾਲ ਪੁੱਛਦਿਆਂ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਦੀ ਨਿਖੇਧੀ ਕੀਤੀ ਅਤੇ ਪੁਰਜ਼ੋਰ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰੇ, ਤਾਂ ਜੋ ਡੱਲੇਵਾਲ ਵਰਗੇ ਯੋਧੇ ਕਿਸਾਨ ਆਗੂ ਦੀ ਜਾਨ ਬਚਾਉਣ ਸਮੇਤ ਬਾਕੀ ਕਿਸਾਨ ਵੀ ਸਰਦ ਠੰਡੀਆਂ ਰਾਤਾਂ ਸੜਕਾਂ ’ਤੇ ਕੱਟਣ ਦੀ ਬਜਾਏ ਆਪੋ ਆਪਣੇ ਘਰਾਂ ਵਿੱਚ ਬਿਤਾਉਣ। ਇਸ ਮੌਕੇ ਹਰਿਆਣਾ ਦੇ ਆਗੂ ਜਗਦੀਸ਼ ਸਿੰਘ ਝੀਂਡਾ ਨੇ ਵੀ ਡੱਲੇਵਾਲ ਦਾ ਹਾਲ ਚਾਲ ਪੁੱਛਿਆ।
Advertisement
Advertisement