For the best experience, open
https://m.punjabitribuneonline.com
on your mobile browser.
Advertisement

ਧਨਖੜ ਤੇ ਮੋਦੀ ਨੇ ਰਾਸ਼ਟਰਪਤੀ ਨੂੰ ਜਨਮਦਿਨ ਦੀ ਵਧਾਈ ਦਿੱਤੀ

07:12 AM Jun 21, 2024 IST
ਧਨਖੜ ਤੇ ਮੋਦੀ ਨੇ ਰਾਸ਼ਟਰਪਤੀ ਨੂੰ ਜਨਮਦਿਨ ਦੀ ਵਧਾਈ ਦਿੱਤੀ
ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਵਧਾਈ ਦਿੰਦੇ ਹੋਏ ਉਪ ਰਾਸ਼ਟਰਪਤੀ ਜਗਦੀਪ ਧਨਖੜ। -ਫੋਟੋ: ਪੀਟੀਆਈ
Advertisement

ਨਵੀਂ ਦਿੱਲੀ, 20 ਜੂਨ
ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ 66ਵੇਂ ਜਨਮਦਿਨ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਰਾਸ਼ਟਰਪਤੀ ਮੁਰਮੂ ਅੱਜ ਦਿੱਲੀ ’ਚ ਭਗਵਾਨ ਜਗਨਨਾਥ ਮੰਦਰ ਨਤਮਸਤਕ ਹੋਏ ਅਤੇ ਦੇਸ਼ ਦੇ ਨਾਗਰਿਕਾਂ ਦੀ ਭਲਾਈ ਲਈ ਪੂਜਾ ਕੀਤੀ। ਇਸ ਸਬੰਧੀ ਉਨ੍ਹਾਂ ਐਕਸ ’ਤੇ ਤਸਵੀਰਾਂ ਵੀ ਸਾਂਝੀਆਂ ਕੀਤੀਆਂ। ਇਸ ਮਗਰੋਂ ਉਨ੍ਹਾਂ ਇੱਥੇ ਪੰਡਿਤ ਦੀਨਦਿਆਲ ਉਪਾਧਿਆਏ ਨੈਸ਼ਨਲ ਇੰਸਟੀਚਿਊਟ ਦਾ ਦੌਰਾ ਕੀਤਾ ਅਤੇ ਦਿਵਿਆਂਗ ਬੱਚਿਆਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।
ਇਸ ਦੌਰਾਨ ਰਾਸ਼ਟਰਪਤੀ ਦਫਤਰ ਨੇ ਐਕਸ ’ਤੇ ਇਕ ਪੋਸਟ ਵਿੱਚ ਕਿਹਾ, ‘‘ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਆਪਣੀ ਪਤਨੀ ਡਾਕਟਰ ਸੁਦੇਸ਼ ਧਨਖੜ ਨਾਲ ਰਾਸ਼ਟਰਪਤੀ ਭਵਨ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ।’’ ਇਸੇ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ ’ਤੇ ਕਿਹਾ, ‘‘ਰਾਸ਼ਟਰਪਤੀ ਨੂੰ ਜਨਮਦਿਨ ਮੁਬਾਰਕ। ਦੇਸ਼ ਪ੍ਰਤੀ ਉਨ੍ਹਾਂ ਦੀ ਮਿਸਾਲੀ ਸੇਵਾ ਅਤੇ ਸਮਰਪਣ ਭਾਵਨਾ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੀ ਹੈ। ਉਨ੍ਹਾਂ ਦੀ ਜੀਵਨ ਯਾਤਰਾ ਕਰੋੜਾਂ ਲੋਕਾਂ ਨੂੰ ਉਮੀਦ ਦਿੰਦੀ ਹੈ। ਉਨ੍ਹਾਂ ਦੀਆਂ ਅਣਥੱਕ ਕੋਸ਼ਿਸ਼ਾਂ ਅਤੇ ਦੂਰਦਰਸ਼ੀ ਅਗਵਾਈ ਲਈ ਭਾਰਤ ਹਮੇਸ਼ਾ ਉਨ੍ਹਾਂ ਦਾ ਧੰਨਵਾਦੀ ਰਹੇਗਾ। ਉਨ੍ਹਾਂ ਦੀ ਲੰਮੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕਰਦੇ ਹਾਂ।’’
ਇਸ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀ ਮੁਰਮੂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਐਕਸ ’ਤੇ ਕਿਹਾ, ‘‘ਕਾਂਗਰਸ ਪਾਰਟੀ ਵੱਲੋਂ ਮੈਂ ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਉਨ੍ਹਾਂ ਦੇ ਜਨਮਦਿਨ ’ਤੇ ਵਧਾਈ ਦਿੰਦਾ ਹਾਂ।’’ ਇਸ ਦੌਰਾਨ ਉਨ੍ਹਾਂ ਰਾਸ਼ਟਰਪਤੀ ਭਵਨ ਵਿੱਚ ਐੱਮਆਈਟੀਟੀਆਈ ਕੈਫੇ ਦਾ ਉਦਘਾਟਨ ਕੀਤਾ ਅਤੇ ਸਟਾਫ ਨਾਲ ਆਪਣਾ ਜਨਮਦਿਨ ਮਨਾਇਆ।

Advertisement

Advertisement
Author Image

sukhwinder singh

View all posts

Advertisement
Advertisement
×