ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਧਰਮ ਸਿੰਘ ਅਤੇ ਕੁਲਵੰਤ ਸਿੰਘ ਨੂੰ ਮਿਲਿਆ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਪੁਰਸਕਾਰ

07:58 PM Mar 29, 2025 IST
featuredImage featuredImage

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਮਾਰਚ
ਸਿੱਖ ਐਜੂਕੇਸ਼ਨਲ ਸੁਸਾਇਟੀ ਵੱਲੋਂ ਪੰਥਕ ਆਗੂ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਯਾਦ ਵਿੱਚ ਗੁਰੂ ਗੋਬਿੰਦ ਸਿੰਘ ਕਾਲਜ ਫਾਰ ਵਿਮੈਨ, ਸੈਕਟਰ 26 ਵਿਚ ਸਮਾਗਮ ਕੀਤਾ ਗਿਆ ਜਿਸ ਵਿਚ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਗੁਰਦੇਵ ਸਿੰਘ ਅਤੇ ਸੁਸਾਇਟੀ ਦੇ ਸਕੱਤਰ ਕਰਨਲ (ਸੇਵਾਮੁਕਤ) ਜੇ.ਐਸ. ਬਾਲਾ ਨੇ ਸ਼ਿਰਕਤ ਕੀਤੀ। ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਪ੍ਰੋਫੈਸਰ ਆਫ਼ ਐਮੀਨੈਂਸ, ਪ੍ਰੋਫੈਸਰ ਰਣਜੀਤ ਸਿੰਘ ਘੁੰਮਣ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਮੈਮੋਰੀਅਲ ਐਵਾਰਡ ਪ੍ਰਾਪਤ ਕਰਨ ਵਾਲੀਆਂ ਦੋ ਸ਼ਖਸੀਅਤਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪੰਜਾਬੀ ਸਕੂਲ ਆਫ਼ ਐਜੂਕੇਸ਼ਨ ਦੇ ਸਾਬਕਾ ਮੁਖੀ ਪ੍ਰੋ. (ਸੇਵਾਮੁਕਤ) ਧਰਮ ਸਿੰਘ ਅਤੇ ਪੀ.ਜੀ.ਜੀ.ਸੀ.-11, ਚੰਡੀਗੜ੍ਹ ਦੇ ਐਸੋਸੀਏਟ ਪ੍ਰੋਫੈਸਰ (ਸੇਵਾਮੁਕਤ) ਪ੍ਰੋ. ਕੁਲਵੰਤ ਸਿੰਘ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਗੁਰਦੇਵ ਸਿੰਘ ਦੀ ਅਗਵਾਈ ਅਤੇ ਜਸਮੇਰ ਸਿੰਘ ਬਾਲਾ ਦੀ ਸੰਪਾਦਨਾ ਹੇਠ ਸੋਵੀਨਾਰ ਅਤੇ ਤਿੰਨ ਕਿਤਾਬਾਂ ਵੀ ਜਾਰੀ ਕੀਤੀਆਂ ਗਈਆਂ ਇਸ ਮੌਕੇ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਇਤਿਹਾਸ ਵਿੱਚ ਜਥੇਦਾਰ ਟੌਹੜਾ ਦੇ ਯੋਗਦਾਨ ਨੂੰ ਸਾਂਝਾ ਕੀਤਾ ਗਿਆ। ਉਨ੍ਹਾਂ ਨੇ 2004 ਵਿੱਚ ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਪੁਰਸਕਾਰ ਦੀ ਧਾਰਨਾ ਅਤੇ ਸੰਸਥਾ ’ਤੇ ਵੀ ਚਾਨਣਾ ਪਾਇਆ।
ਡਾ. ਰਣਜੀਤ ਸਿੰਘ ਘੁੰਮਣ ਨੇ ਪੰਜਾਬ ਦੇ ਸਮਾਜਿਕ, ਰਾਜਨੀਤਿਕ ਅਤੇ ਧਾਰਮਿਕ ਜੀਵਨ ਦੇ ਪੁਨਰਜਨਮ ਵਿੱਚ ਜਥੇਦਾਰ ਟੌਹੜਾ ਵਲੋਂ ਪਾਏ ਗਏ ਯੋਗਦਾਨ ਬਾਰੇ ਗੱਲ ਕੀਤੀ। ਪ੍ਰੋ. (ਸੇਵਾਮੁਕਤ) ਧਰਮ ਸਿੰਘ ਅਤੇ ਪ੍ਰੋ. ਕੁਲਵੰਤ ਸਿੰਘ ਨੂੰ ਉਨ੍ਹਾਂ ਦੀਆਂ ਸਾਹਿਤਕ ਲਿਖਤਾਂ ਰਾਹੀਂ ਪੰਜਾਬ ਦੇ ਸਮਾਜਿਕ-ਰਾਜਨੀਤਕ ਵਿਚਾਰਾਂ ਵਿੱਚ ਯੋਗਦਾਨ ਪਾਉਣ ਲਈ ਜਥੇਦਾਰ ਗੁਰਚਰਨ ਸਿੰਘ ਟੌਹੜਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ, ਡਾ. ਜਤਿੰਦਰ ਕੌਰ, ਡਾ. ਧਰਮਜੀਤ ਸਿੰਘ, ਵੀਸੀ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਜਲੰਧਰ ਅਤੇ ਗੁਰੂ ਗੋਬਿੰਦ ਸਿੰਘ ਕਾਲਜ ਫਾਰ ਵਿਮੈਨ ਦੇ ਫੈਕਲਟੀ ਅਤੇ ਸਟਾਫ ਸ਼ਾਮਲ ਸਨ।

Advertisement

Advertisement