ਧਰਮਗੜ੍ਹ ਸਕੂਲ ਦੀ ਵਿਦਿਆਰਥਣ ਨੇ ਦੋ ਸੋਨ ਤਗ਼ਮੇ ਜਿੱਤੇ
06:37 AM Sep 04, 2024 IST
Advertisement
ਬਨੂੜ: ਮੁਹਾਲੀ ਵਿੱਚ ਸਕੂਲੀ ਵਿਦਿਆਰਥੀਆਂ ਦੇ ਤਿੰਨੋਂ ਭਾਸ਼ਾਵਾਂ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਦੇ ਜ਼ਿਲ੍ਹਾ ਪੱਧਰੀ ਟਾਈਪਿੰਗ ਮੁਕਾਬਲੇ ਕਰਵਾਏ ਗਏ। ਸਰਕਾਰੀ ਹਾਈ ਸਕੂਲ ਧਰਮਗੜ੍ਹ ਦੀ ਵਿਦਿਆਰਥਣ ਰਜਨੀਤ ਕੌਰ ਨੇ ਪੰਜਾਬੀ ਤੇ ਹਿੰਦੀ ਟਾਈਪਿੰਗ ਵਿੱਚ ਪਹਿਲਾ ਸਥਾਨ ਹਾਸਲ ਕਰ ਕੇ ਦੋ ਸੋਨ ਤਗ਼ਮੇ ਆਪਣੇ ਨਾਂ ਕੀਤੇ। ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਗਰੇਜ ਸਿੰਘ ਤੇ ਸਕੂਲ ਦੀ ਮੁੱਖ ਅਧਿਆਪਕਾ ਸੀਨਮ ਨੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ। ਇਸ ਮੌਕੇ ਊਧਮ ਸਿੰਘ ਤੇ ਨੈਬ ਸਿੰਘ ਸਣੇ ਹੋਰ ਸਟਾਫ ਹਾਜ਼ਰ ਸੀ। -ਪੱਤਰ ਪ੍ਰੇਰਕ
Advertisement
Advertisement
Advertisement