For the best experience, open
https://m.punjabitribuneonline.com
on your mobile browser.
Advertisement

ਧਰਮਕੋਟ ਨੇ ਗੁਰਦੁਆਰਿਆਂ ’ਚ ਮੱਥਾ ਟੇਕਿਆ

07:27 AM Apr 26, 2024 IST
ਧਰਮਕੋਟ ਨੇ ਗੁਰਦੁਆਰਿਆਂ ’ਚ ਮੱਥਾ ਟੇਕਿਆ
ਅਕਾਲੀ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਮਰਾਹੜ
Advertisement

ਭਗਤਾ ਭਾਈ: ਲੋਕ ਸਭਾ ਹਲਕਾ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਸਾਥੀਆਂ ਸਮੇਤ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਤੇ ਦਸਵੀਂ ਭਗਤਾ ਭਾਈ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਸਾਥੀਆਂ ਨਾਲ ਮਿਲ ਕੇ ਆਪਣੀ ਜਿੱਤ ਲਈ ਅਰਦਾਸ ਕੀਤੀ। ਧਰਮਕੋਟ ਨੇ ਕਿਹਾ ਕਿ ਜੇਕਰ ਲੋਕ ਸਭਾ ਹਲਕਾ ਫਰੀਦਕੋਟ ਦੇ ਵੋਟਰ ਉਨ੍ਹਾਂ ਨੂੰ ਜਿਤਾ ਕੇ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਉਹ ਸਮੁੱਚੇ ਹਲਕੇ ਦੇ ਵਿਕਾਸ ਲਈ ਵੱਧ ਤੋਂ ਵੱਧ ਉਪਰਾਲੇ ਕਰਨਗੇ। ਇਸ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਧਰਮਕੋਟ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਹਲਕਾ ਰਾਮਪੁਰਾ ਫੂਲ ਦੇ ਇੰਚਾਰਜ ਹਰਿੰਦਰ ਸਿੰਘ ਮਹਿਰਾਜ, ਸਾਬਕਾ ਚੇਅਰਮੈਨ ਗਗਨਦੀਪ ਗਰੇਵਾਲ, ਜਥੇਦਾਰ ਨਿਰਮਲ ਸਿੰਘ ਮਹਿਰਾਜ, ਮਨਜੀਤ ਸਿੰਘ ਧੁੰਨਾ, ਗੁਰਪ੍ਰੀਤ ਸਿੰਘ ਘੰਡਾਬੰਨਾ, ਇਕੱਤਰ ਸਿੰਘ ਥਰਾਜ, ਬੇਅੰਤ ਸਿੰਘ ਮਹਿਰਾਜ, ਕੁਲਵੰਤ ਸਿੰਘ ਘੰਡਾਬੰਨਾ ਹਾਜ਼ਰ ਸਨ।-ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×