ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੱਬੀਆਂ ਧਿਰਾਂ ਵੱਲੋਂ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਖ਼ਿਲਾਫ਼ ਧਰਨਾ

06:30 AM Sep 14, 2024 IST
ਪੱਟੀ ਵਿੱਚ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਖਿਲਾਫ਼ ਧਰਨਾ ਦਿੰਦੇ ਹੋਏ ਖੱਬੀਆਂ ਧਿਰਾਂ ਦੇ ਵਰਕਰ|

ਗੁਰਬਖਸ਼ਪੁਰੀ
ਤਰਨ ਤਾਰਨ, 13 ਸਤੰਬਰ
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ ) ਅਤੇ ਸੀ.ਪੀ.ਆਈ. (ਐੱਮਐੱਲ ਲਿਬਰੇਸ਼ਨ) ਵੱਲੋਂ ਅੱਜ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਖਿਲਾਫ਼ ਧਰਨਾ ਦੇ ਕੇ ਸੂਬਾ ਸਰਕਾਰ ਵੱਲੋਂ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਖਿਲਾਫ਼ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ| ਧਰਨਾਕਾਰੀਆਂ ਨੇ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿੱਚ ਮਾਰਚ ਕਰ ਕੇ ਪੱਟੀ ਸ਼ਹਿਰ ਦੇ ਰੈਸਟ ਹਾਊਸ ਅੰਦਰ ਧਰਨਾ ਦਿੱਤਾ| ਧਰਨਾਕਾਰੀਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਪ੍ਰਧਾਨ ਮੰਤਰੀ ਦੇ ਨਾਂ ’ਤੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ। ਧਰਨਾਕਾਰੀਆਂ ਦੀ ਅਗਵਾਈ ਆਰ.ਐਮ.ਪੀ.ਆਈ. ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ ਅਤੇ ਸੀਪੀਆਈ (ਐੱਮਐੱਲ) ਦੇ ਆਗੂ ਦਲਵਿੰਦਰ ਸਿੰਘ ਪੰਨੂੰ ਨੇ ਕੀਤੀ। ਧਰਨਾਕਾਰੀਆਂ ਨੂੰ ਹੋਰਨਾਂ ਤੋਂ ਇਲਾਵਾ ਆਰਐੱਮਪੀਆਈ ਦੇ ਸੂਬਾ ਸਕੱਤਰ ਪਰਗਟ ਸਿੰਘ ਜਾਮਾਰਾਏ ਸਮੇਤ ਪਾਰਟੀ ਦੇ ਆਗੂ ਮੁਖਤਾਰ ਸਿੰਘ ਮੱਲਾ, ਬਲਦੇਵ ਸਿੰਘ ਪੰਡੋਰੀ, ਸੀਪੀਆਈ (ਐੱਮਐੱਲ) ਦੇ ਸੂਬਾ ਆਗੂ ਬਲਬੀਰ ਸਿੰਘ ਝਾਮਕਾ ਆਦਿ ਨੇ ਸੰਬੋਧਨ ਕੀਤਾ| ਬੁਲਾਰਿਆਂ ਪੰਜਾਬ ਦੇ ਲਟਕਦੇ ਆ ਰਹੇ ਮਸਲੇ ਚੰਡੀਗੜ੍ਹ ਪੰਜਾਬ ਦੇ ਹਵਾਲੇ ਕਰਨ, ਪੰਜਾਬੀ ਬੋਲਦੇ ਇਲਾਕੇ ਪੰਜਾਬ ਵਿੱਚ ਸ਼ਾਮਲ ਕੀਤੇ ਜਾਣ, ਪੰਜਾਬੀ ਮਾਂ ਬੋਲੀ ਨੂੰ ਗੁਆਂਢੀ ਸੂਬਿਆਂ ਵਿੱਚ ਦੂਜਾ ਸਥਾਨ, ਦਰਿਆਈ ਪਾਣੀਆਂ ਦੀ ਰੀਪੇਰੀਅਨ ਅਸੂਲ ਮੁਤਾਬਕ ਵੰਡ, ਡੈਮਾਂ ਦਾ ਪ੍ਰਬੰਧ ਪੰਜਾਬ ਦੇ ਹਵਾਲੇ ਕਰਨ, ਕਾਲੇ ਦੌਰ ‘ਚ ਪੰਜਾਬ ਸਿਰ ਚੜ੍ਹਿਆ ਕਰਜ਼ਾ ਮੁਆਫ਼ ਕਰਨ, ਯੂ.ਏ.ਪੀ.ਏ. ਤਹਿਤ ਜੇਲ੍ਹਾਂ ‘ਚ ਬੰਦ ਬੁੱਧੀਜੀਵੀਆਂ, ਸਿਆਸੀ ਕਾਰਕੁੰਨਾਂ ਅਤੇ ਸਜ਼ਾਵਾਂ ਭੁਗਤ ਚੁੱਕੇ ਸਾਰੇ ਕੈਦੀਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ।
ਇਸ ਮੌਕੇ ਦਲਜੀਤ ਸਿੰਘ ਦਿਆਲਪੁਰਾ, ਮਨਜੀਤ ਸਿੰਘ ਬੱਗੂ, ਹਰਭਜਨ ਸਿੰਘ ਪੱਟੀ, ਜਸਬੀਰ ਸਿੰਘ ਵੈਰੋਵਾਲ, ਧਰਮ ਸਿੰਘ ਪੱਟੀ, ਹਰਜਿੰਦਰ ਸਿੰਘ ਚੂੰਘ , ਦਾਰਾ ਸਿੰਘ ਮੁੰਡਾ ਪਿੰਡ, ਲਿਬਰੇਸ਼ਨ ਦੇ ਜਸਬੀਰ ਕੌਰ , ਜਾਗੀਰ ਸਿੰਘ ਗੰਡੀਵਿੰਡ, ਨਰਿੰਦਰ ਸਿੰਘ ਰਟੋਲ, ਜਰਨੈਲ ਸਿੰਘ ਰਸੂਲਪੁਰ ,ਨਰਿੰਦਰ ਕੌਰ ਪੱਟੀ ਤੇ ਮੀਨਾ ਕੌਰ ਚੀਮਾ ਨੇ ਵੀ ਸੰਬੋਧਨ ਕੀਤਾ|

Advertisement

Advertisement