ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਹਿਰ ਵਾਸੀਆਂ ਵੱਲੋਂ ਕੂੜੇ ਦੇ ਢੇਰਾਂ ਖਿਲਾਫ਼ ਧਰਨਾ

10:13 AM Aug 28, 2024 IST
ਕਾਰਜਸਾਧਕ ਅਫਸਰ ਕਿਰਨ ਮਹਾਜਨ ਨੂੰ ਮੰਗ ਪੱਤਰ ਦਿੰਦੇ ਹੋਏ ਧਰਨਾਕਾਰੀ।

ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 27 ਅਗਸਤ
ਨਗਰ ਕੌਂਸਲ ਧਾਰੀਵਾਲ ਵਲੋਂ ਸ਼ਹਿਰ ਦੇ ਮੁਹੱਲਾ ਗੋਪਾਲ ਨਗਰ ਕੋਲ ਸ਼ਮਸ਼ਾਨਘਾਟ ਦੇ ਸਾਹਮਣੇ ਲਾਏ ਕੂੜੇ ਦੇ ਢੇਰ ਸੜਕ ’ਚ ਖਿੱਲਰਨ ਕਾਰਨ ਸ਼ਹਿਰ ਵਾਸੀਆ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ। ਇਸ ਸਮੱਸਿਆਂ ਨੂੰ ਲੈ ਕੇ ਅੱਜ ਭਾਜਪਾ ਦੇ ਮੰਡਲ ਪ੍ਰਧਾਨ ਜੋਤੀ ਮਹਾਜਨ ਅਤੇ ਭਾਜਪਾ ਆਗੂ ਨਵਨੀਤ ਵਿੱਜ ਦੀ ਅਗਵਾਈ ਹੇਠ ਸ਼ਹਿਰ ਵਾਸੀਆਂ ਨੇ ਸ਼ਹਿਰ ਵਿੱਚੋਂ ਲੰਘਦੇ ਮੁੱਖ ਮਾਰਗ ਉਪਰ ਨਹਿਰ ਦੇ ਪੁੱਲ ’ਤੇ ਧਰਨਾ ਦਿੱਤਾ ਤੇ ਇਕ ਘੰਟਾ ਆਵਾਜਾਈ ਠੱਪ ਰੱਖੀ। ਧਰਨੇ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਕਾਦੀਆ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਵਿਸ਼ੇਸ਼ ਤੌਰ ’ਤੇ ਸਿਰਕਤ ਕੀਤੀ। ਧਰਨਾਕਾਰੀ ਆਗੂਆਂ ਨੇ ਕਿਹਾ ਕਿ ਨਗਰ ਕੌਂਸਲ ਵੱਲੋਂ ਸ਼ਹਿਰ ਦਾ ਕੂੜਾ ਸ਼ਮਸ਼ਾਨਘਾਟ ਦੇ ਸਾਹਮਣੇ ਸੁੱਟਣ ਕਾਰਨ ਸ਼ਮਸ਼ਾਨਘਾਟ ਦਾ ਰਸਤਾ ਵੀ ਬੰਦ ਹੋ ਗਿਆ ਹੈ। ਇਸ ਦੌਰਾਨ ਧਰਨਾ ਸਥਾਨ ’ਤੇ ਪਹੁੰਚੇ ਨਗਰ ਕੌਂਸਲ ਧਾਰੀਵਾਲ ਦੇ ਕਾਰਜਸਾਧਕ ਅਫਸਰ ਸ੍ਰੀਮਤੀ ਕਿਰਨ ਮਹਾਜਨ ਨੂੰ ਧਰਨਾਕਾਰੀਆਂ ਮੰਗ ਪੱਤਰ ਦੇਣ ’ਤੇ ਈਓ ਵਲੋਂ ਜਲਦ ਹੱਲ ਕਰਨ ਦੇ ਦਿੱਤੇ ਭਰੋਸੇ ਮਗਰੋਂ ਧਰਨਾ ਚੁੱਕਿਆ ਗਿਆ।

Advertisement

Advertisement