ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਜਥੇਬੰਦੀਆਂ ਵੱਲੋਂ ਪਾਵਰਕੌਮ ਖ਼ਿਲਾਫ਼ ਧਰਨਾ

08:42 AM Jul 23, 2024 IST
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਿਜਲੀ ਦੀ ਮਾੜੀ ਸਪਲਾਈ ਕਾਰਨ ਧਰਨਾ ਦਿੰਦੇ ਹੋਏ।

ਸ਼ਸ਼ੀ ਪਾਲ ਜੈਨ
ਖਰੜ, 22 ਜੁਲਾਈ
ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਨੇ ਬਿਜਲੀ ਦੀ ਮਾੜੀ ਸਪਲਾਈ ਖ਼ਿਲਾਫ਼ ਪਾਵਰਕੌਮ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਕਿਸਾਨ ਆਗੂ ਮੇਹਰ ਸਿੰਘ ਥੇੜੀ ਨੇ ਦੱਸਿਆ ਕਿ ਖਰੜ ਸਬ-ਡਿਵੀਜ਼ਨ ਅਤੇ ਪੂਰੇ ਬਲਾਕ ਵਿਚ ਅੱਠ ਘੰਟਿਆਂ ਦੀ ਥਾਂ ਬਿਜਲੀ ਸਿਰਫ਼ 4-5 ਘੰਟ ਹੀ ਆਉਂਦੀ ਹੈ। ਉਸ ਵਿਚ ਵੀ ਕੱਟ ਲੱਗਦੇ ਹਨ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਕਿਸਾਨਾਂ ਨੂੰ ਬਿਜਲੀ ਸਪਲਾਈ ਨਿਰਵਿਘਨ ਦਿੱਤੀ ਜਾਵੇ ਅਤੇ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ।
ਦੂਜੇ ਪਾਸੇ, ਬਿਜਲੀ ਵਿਭਾਗ ਦੇ ਐਕਸੀਅਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਬਿਜਲੀ ਸਪਲਾਈ ਪੂਰੀ ਅੱਠ ਘੰਟੇ ਦਿੱਤੀ ਜਾ ਰਹੀ ਹੈ ਪਰ ਮੀਂਹ ਨਾ ਪੈਣ ਕਰ ਕੇ ਬਿਜਲੀ ਦੀ ਮੰਗ ਵਧ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਗਰਮੀ ਦੇ ਮੌਸਮ ਵਿਚ ਥੋੜ੍ਹੀ ਜਿਹੀ ਬਿਜਲੀ ਦੀ ਸਮੱਸਿਆ ਆ ਜਾਂਦੀ ਹੈ ਪਰ ਵਿਭਾਗ ਕਿਸਾਨਾਂ ਨੂੰ ਬਿਜਲੀ ਸਪਲਾਈ ਦੇਣ ਲਈ ਵਚਨਵੱਧ ਹੈ।
ਇਸ ਮੌਕੇ ਜਸਪਾਲ ਸਿੰਘ ਨਿਆਮੀਆਂ, ਗੁਰਵੀਰ ਸਿੰਘ, ਸਰਬਜੀਤ ਸਿੰਘ, ਅਵਤਾਰ ਸਿੰਘ, ਅਮਰਜੀਤ ਸਿੰਘ, ਰਵਿੰਦਰ ਸਿੰਘ, ਰਣਜੀਤ ਸਿੰਘ, ਹਕੀਕਤ ਸਿੰਘ, ਬਹਾਦਰ ਸਿੰਘ, ਗੁਰਨਾਮ ਸਿੰਘ, ਜੱਸੀ ਸਿੰਘ, ਹਰਜਿੰਦਰ ਸਿੰਘ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਕਿਸਾਨ ਆਗੂ ਸ਼ਾਮਲ ਸਨ।

Advertisement

Advertisement
Advertisement