ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੇਹੜੀ ਫੜ੍ਹੀ ਵਾਲਿਆਂ ਵੱਲੋਂ ਨਿਗਮ ਖ਼ਿਲਾਫ਼ ਧਰਨਾ

10:01 AM Jun 18, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 17 ਜੂਨ
ਜਨਕਪੁਰੀ ਇਲਾਕੇ ’ਚ ਰੇਹੜੀ ਫੜ੍ਹੀ ਵਾਲਿਆਂ ਨੇ ਅੱਜ ਨਗਰ ਨਿਗਮ ਖਿਲਾਫ਼ ਧਰਨਾ ਦਿੱਤਾ। ਰੇਹੜੀ ਫੜੀ ਵਾਲਿਆਂ ਨੇ ਧਰਨਾ ਲਾ ਕੇ ਸੜਕ ਜਾਮ ਕਰ ਕੇ ਨਾਅਰੇਬਾਜ਼ੀ ਕੀਤੀ। ਰੇਹੜੀ ਫੜ੍ਹੀ ਵਾਲਿਆਂ ਦਾ ਦੋਸ਼ ਹੈ ਕਿ ਨਗਰ ਨਿਗਮ ਲਗਾਤਾਰ ਉਨ੍ਹਾਂ ਦੀਆਂ ਰੇਹੜੀਆਂ ਚੁੱਕ ਕੇ ਲੈ ਜਾਂਦਾ ਹੈ ਤੇ ਹਰ ਸਮੇਂ ਉਨ੍ਹਾਂ ’ਤੇ ਹੀ ਕਾਰਵਾਈ ਕਰ ਰਿਹਾ ਹੈ। ਜਦਕਿ ਉਹ ਸੜਕ ਦੇ ਇੱਕ ਪਾਸੇ ’ਤੇ ਆਪਣੀਆਂ ਰੇਹੜੀਆਂ ਲਗਾ ਕੇ ਆਪਣਾ ਗੁਜ਼ਾਰਾ ਕਰਦੇ ਹਨ। ਰੇਹੜੀ ਫੜ੍ਹੀ ਵਾਲਿਆਂ ਨੇ ਨਗਰ ਨਿਗਮ ਕਰਮੀਆਂ ’ਤੇ ਪੈਸੇ ਲੈਣ ਦੇ ਦੋਸ਼ ਲਾਏ ਹਨ। ਦਰਅਸਲ, ਇੱਕ ਦਿਨ ਪਹਿਲਾਂ ਜਨਕਪੁਰੀ ਇਲਾਕੇ ’ਚ ਪੁੱਜੇ ਨਗਰ ਨਿਗਮ ਮੁਲਾਜ਼ਮਾਂ ਨੇ ਰੇਹੜੀ ਫੜ੍ਹੀ ਵਾਲਿਆਂ ’ਤੇ ਕਾਰਵਾਈ ਕਰਦੇ ਹੋਏ ਰੇਹੜੀ ਵਾਲਿਆਂ ਨੂੰ ਹਟਾ ਦਿੱਤਾ ਸੀ। ਨਗਰ ਨਿਗਮ ਦੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਕਈ ਵਾਰ ਇੱਥੇ ਰੇਹੜੀ ਫੜ੍ਹੀ ਵਾਲਿਆਂ ਨੂੰ ਨੋਟਿਸ ਵੀ ਦੇ ਚੁੱਕੇ ਹਨ ਕਿਉਂਕਿ ਇਹ ਇਲਾਕਾ ਭੀੜ ਵਾਲਾ ਹੈ, ਇਸ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਰੇਹੜੀ ਵਾਲੇ ਸੜਕ ਕਿਨਾਰੇ ਖੜ੍ਹੇ ਹੋ ਕੇ ਰੇਹੜੀਆਂ ਲਾਉਂਦੇ ਹਨ ਜਿਨ੍ਹਾਂ ਦੀ ਕੁਝ ਦੁਕਾਨਦਾਰ ਮਦਦ ਕਰਦੇ ਹਨ ਜੋ ਕਾਨੂੰਨੀ ਤੌਰ ’ਤੇ ਗਲਤ ਹੈ।
ਸੋਮਵਾਰ ਨੂੰ ਧਰਨਾ ਲਾ ਕੇ ਬੈਠੇ ਮਜ਼ਦੂਰਾਂ ਨੇ ਨਗਰ ਨਿਗਮ ਮੁਲਾਜ਼ਮਾਂ ’ਤੇ ਪ੍ਰੇਸ਼ਾਨ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਹ ਸਾਲਾਂ ਤੋਂ ਇਸ ਇਲਾਕੇ ’ਚ ਰੇਹੜੀਆਂ ਲਾ ਕੇ ਪਰਿਵਾਰ ਪਾਲ ਰਹੇ ਹਨ ਪਰ ਹੁਣ ਜਾਣਬੁੱਝ ਕੇ ਉਨ੍ਹਾਂ ਨੂੰ ਨਗਰ ਨਿਗਮ ਮੁਲਾਜ਼ਮਾਂ ਵੱਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਖ਼ਿਲਾਫ਼ ਉਹ ਸੰਘਰਸ਼ ਕਰਨਗੇ।

Advertisement

Advertisement
Advertisement