ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੁੱਟ-ਖੋਹ ਮਾਮਲੇ ਵਿੱਚ ਪੁਲੀਸ ਦੀ ਢਿੱਲੀ ਕਾਰਵਾਈ ਖ਼ਿਲਾਫ਼ ਧਰਨਾ

07:39 AM Sep 06, 2024 IST
ਧਰਨੇ ਮੌਕੇ ਹਾਜ਼ਰ ਧਰਨਕਾਰੀ ਤੇ ਪੁਲੀਸ ਅਧਿਕਾਰੀ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 5 ਸਤੰਬਰ
ਸ਼ਹਿਰ ਵਿੱਚ ਲਗਾਤਾਰ ਵਧ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਤੋਂ ਆਮ ਲੋਕ ਪ੍ਰੇਸ਼ਾਨ ਹਨ। ਟਿੱਬਾ ਇਲਾਕੇ ’ਚ ਹੋਈ ਲੁੱਟ-ਖੋਹ ਦੇ ਮਾਮਲੇ ’ਚ ਢਿੱਲ-ਮੱਠ ਤੋਂ ਖਫ਼ਾ ਲੋਕਾਂ ਨੇ ਬਾਲਾ ਜੀ ਪੁਲੀ ’ਤੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਪੁਲੀਸ ’ਤੇ ਢਿੱਲੀ ਕਾਰਵਾਈ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪੁਲੀਸ ਨੇ ਇੱਕ ਲੁਟੇਰੇ ਨੂੰ ਕਾਬੂ ਕਰਕੇ ਛੱਡ ਦਿੱਤਾ। ਲੋਕਾਂ ਨੇ ਬਾਲਾਜੀ ਪੁਲੀ ਤੋਂ ਲੈ ਕੇ ਤਾਜਪੁਰ ਰੋਡ ਨੂੰ ਜਾਂਦੀ ਸੜਕ ’ਤੇ ਜਾਮ ਲਗਾ ਦਿੱਤਾ। ਸੂਚਨਾ ਮਿਲਦੇ ਹੀ ਥਾਣਾ ਟਿੱਬਾ ਅਤੇ ਡਿਵੀਜ਼ਨ 7 ਦੀ ਪੁਲੀਸ ਪਾਰਟੀ ਮੌਕੇ ’ਤੇ ਪਹੁੰਚ ਗਈ। ਪੁਲੀਸ ਨੇ ਕਾਰਵਾਈ ਦਾ ਭਰੋਸਾ ਦੇ ਕੇ ਧਰਨਾਕਾਰੀਆਂ ਨੂੰ ਸ਼ਾਂਤ ਕੀਤਾ। ਧਰਨੇ ’ਤੇ ਬੈਠੇ ਮਨੋਜ ਕੁਮਾਰ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਜਦੋਂ ਉਹ ਦੇਰ ਰਾਤ ਫੈਕਟਰੀ ਤੋਂ ਘਰ ਪਰਤ ਰਿਹਾ ਸੀ ਤਾਂ ਰਸਤੇ ਵਿੱਚ ਤਾਜਪੁਰ ਰੋਡ ’ਤੇ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਉਸ ਦਾ ਪਿੱਛਾ ਕੀਤਾ ਅਤੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਉਹ ਉਸ ਦਾ ਮੋਬਾਈਲ ਅਤੇ ਕੈਸ਼ ਖੋਹ ਕੇ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਪੁਲੀਸ ਨੂੰ ਦਿੱਤੀ ਗਈ ਪਰ ਪੁਲੀਸ ਨੇ ਕਥਿਤ ਤੌਰ ’ਤੇ ਕੋਈ ਕਾਰਵਾਈ ਨਹੀਂ ਕੀਤੀ। ਉਹ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਥਾਣਾ ਟਿੱਬਾ ਦੇ ਚੱਕਰ ਲਗਾ ਰਹੇ ਹਨ। ਪੀੜਤ ਮਨੋਜ ਕੁਮਾਰ ਦੇ ਪਿਤਾ ਵਾਸੂਦੇਵ ਸ਼ਾਹ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਨੇ ਇੱਕ ਅਪਰਾਧੀ ਨੂੰ ਪਛਾਣ ਕੇ ਪੁਲੀਸ ਹਵਾਲੇ ਕਰ ਦਿੱਤਾ ਹੈ, ਪਰ ਪੁਲੀਸ ਨੇ ਬਿਨਾਂ ਕਾਰਵਾਈ ਬਦਮਾਸ਼ ਨੂੰ ਛੱਡ ਦਿੱਤਾ ਜਿਸ ਤੋਂ ਬਾਅਦ ਭੜਕੇ ਲੋਕਾਂ ਨੇ ਧਰਨਾ ਲਗਾ ਦਿੱਤਾ।
ਟਿੱਬਾ ਥਾਣੇ ਦੇ ਐੱਸਐੱਚਓ ਭਗਤਵੀਰ ਸਿੰਘ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਂਚ ਤੋਂ ਬਾਅਦ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

Advertisement

Advertisement