ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਢਾਡੀਆਂ ਦੇ ਮਸਲੇ ਹੱਲ ਨਾ ਹੋਣ ’ਤੇ ਸ਼੍ਰੋਮਣੀ ਕਮੇਟੀ ਖ਼ਿਲਾਫ਼ ਧਰਨਾ

08:39 PM Jun 23, 2023 IST

ਜਗਤਾਰ ਸਿੰਘ ਲਾਂਬਾ

Advertisement

ਅੰਮ੍ਰਿਤਸਰ, 8 ਜੂਨ

ਢਾਡੀਆਂ ਦੀਆਂ ਮੰਗਾਂ ਨੂੰ ਲੈ ਕੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਨੇ ਸ਼੍ਰੋਮਣੀ ਕਮੇਟੀ ਖਿਲਾਫ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਧਰਨੇ ਦੌਰਾਨ ਢਾਡੀ ਸਭਾ ਦੇ ਮੁਖੀ ਬਲਦੇਵ ਸਿੰਘ ਐਮ ਏ ਮਰਨ ਵਰਤ ‘ਤੇ ਬੈਠ ਗਏ ਹਨ। ਢਾਡੀ ਸਭਾ ਵੱਲੋਂ ਇਹ ਰੋਸ ਧਰਨਾ ਸ਼੍ਰੋਮਣੀ ਕਮੇਟੀ ਮੁੱਖ ਦਫਤਰ ਬਾਹਰ ਸ਼ੁਰੂ ਕੀਤਾ ਗਿਆ ਹੈ। ਧਰਨੇ ‘ਤੇ ਬੈਠੇ ਢਾਡੀ ਸਭਾ ਦੇ ਮੈਂਬਰ ਅੱਜ ਤੇਜ਼ ਧੁੱਪ ਵਿੱਚ ਵੀ ਧਰਨੇ ‘ਤੇ ਬੈਠੇ ਰਹੇ। ਢਾਡੀ ਸਭਾ ਦੇ ਮੁਖੀ ਭਾਈ ਬਲਦੇਵ ਸਿੰਘ ਨੇ ਦੱਸਿਆ ਕਿ ਢਾਡੀ ਸਭਾ ਦੀਆਂ ਮੰਗਾਂ ਨੂੰ ਲੈ ਕੇ ਪੱਕਾ ਕਰਨਾ ਸ਼ੁਰੂ ਕਰ ਦਿੱਤਾ ਹੈ। ਧਰਨੇ ਦੌਰਾਨ ਢਾਡੀਆਂ ਨੇ ਬਾਣੀ ਦਾ ਪਾਠ ਕੀਤਾ। ਉਨ੍ਹਾਂ ਕਿਹਾ ਕਿ ਇਹ ਧਰਨਾ ਰਾਤ ਦਿਨ ਜਾਰੀ ਰਹੇਗਾ। ਉਹ ਮਰਨ ਵਰਤ ਦੌਰਾਨ ਸਿਰਫ ਪਾਣੀ ਪੀਣਗੇ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਅਲਟੀਮੇਟਮ ਦਿੱਤਾ ਹੈ ਕਿ ਇਹ ਮਰਨ ਵਰਤ 13 ਜੂਨ ਤੱਕ ਜਾਰੀ ਰਹੇਗਾ ਅਤੇ 14 ਜੂਨ ਨੂੰ ਉਹ ਆਤਮਦਾਹ ਕਰਨਗੇ ਜਿਸ ਵਾਸਤੇ ਸ਼੍ਰੋਮਣੀ ਕਮੇਟੀ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿੰਮੇਵਾਰ ਲੋਕਾਂ ਦੇ ਨਾਂ ਉਹ ਜਲਦੀ ਹੀ ਜਨਤਕ ਕਰਨਗੇ। ਉਨ੍ਹਾਂ ਆਖਿਆ ਕਿ ਭਲਕੇ 9 ਤਰੀਕ ਨੂੰ ਧਰਮ ਪ੍ਰਚਾਰ ਕਮੇਟੀ ਦੇ ਇੱਕ ਮੈਂਬਰ ਦਾ ਪੁਤਲਾ ਵੀ ਸਾੜਿਆ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਇਸ ਮੈਂਬਰ ਨੇ ਪ੍ਰੀਖਿਆ ਵਿੱਚ ਢਾਡੀ ਜਥੇ ਨੂੰ ਜਾਣ-ਬੁੱਝ ਕੇ ਫੇਲ੍ਹ ਕੀਤਾ ਹੈ।

Advertisement

ਢਾਡੀ ਸਭਾ ਦੀਆਂ ਮੰਗਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਵਿਖੇ ਢਾਡੀ ਜਥਿਆਂ ਦੇ ਵਾਰਾਂ ਗਾਇਨ ਦੇ ਸਮੇਂ ਵਿੱਚ ਕੀਤੀ ਗਈ ਕਟੌਤੀ ਨੂੰ ਖਤਮ ਕੀਤਾ ਜਾਵੇ ਅਤੇ ਮੁੜ ਪਹਿਲਾਂ ਵਾਂਗ 9 ਘੰਟੇ ਦਾ ਸਮਾਂ ਕੀਤਾ ਜਾਵੇ, ਗੁਰਪੁਰਬ ਤੇ ਹੋਰ ਦਿਨ ਤਿਉਹਾਰਾਂ ‘ਤੇ ਮਿਲਦੀ ਭੇਟਾ ਨੂੰ ਮੁੜ ਚਾਲੂ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਇਹ ਧਰਨਾ ਆਰੰਭ ਕਰਨ ਤੋਂ ਪਹਿਲਾਂ ਆਪਣੀਆਂ ਮੰਗਾਂ ਬਾਰੇ ਸ਼੍ਰੋਮਣੀ ਕਮੇਟੀ ਦੇ ਇੱਕ ਵਧੀਕ ਸਕੱਤਰ ਰਾਹੀਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਸੂਚਿਤ ਕੀਤਾ ਗਿਆ ਸੀ ਪਰ ਉਨ੍ਹਾਂ ਵੱਲੋਂ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਇਕ ਪੁਲੀਸ ਅਧਿਕਾਰੀ ਵੱਲੋਂ ਉਨ੍ਹਾਂ ਨੂੰ ਧਰਨੇ ਦਾ ਸਥਾਨ ਬਦਲਣ ਲਈ ਆਖਿਆ ਗਿਆ ਹੈ। ਇਸ ਦੌਰਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਆਖਿਆ ਕਿ ਸ੍ਰੀ ਅਕਾਲ ਤਖਤ ਵਿਖੇ ਢਾਡੀ ਵਾਰਾਂ ਦਾ ਗਾਇਨ ਕਰਨ ਵਾਲੀਆਂ ਦੋ ਢਾਡੀ ਜਥੇਬੰਦੀਆਂ ਹਨ। ਇਨ੍ਹਾਂ ਦੇ ਮਸਲਿਆਂ ਬਾਰੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਵਲੋਂ ਪਹਿਲਾਂ ਹੀ ਫੈਸਲਾ ਕੀਤਾ ਹੋਇਆ ਹੈ ਜਿਸ ਨਾਲ ਇਕ ਢਾਡੀ ਸਭਾ ਸਹਿਮਤ ਹੈ ਜਦੋਂਕਿ ਇਹ ਦੂਜੀ ਢਾਡੀ ਸਭਾ ਅਸਹਿਮਤ ਹੈ। ਉਨ੍ਹਾਂ ਕਿਹਾ ਕਿ ਭਲਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਨਾਲ ਢਾਡੀਆਂ ਦੇ ਇਸ ਮਸਲੇ ਬਾਰੇ ਗੱਲ ਕਰਨਗੇ।

Advertisement
Advertisement