ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਵੱਲੋਂ ਸਾਹਨੇਵਾਲ ਦੇ ਸਾਇਲੋ ਦੇ ਬਾਹਰ ਧਰਨਾ ਅਤੇ ਰੈਲੀ

08:25 AM Apr 12, 2024 IST
ਧਰਨੇ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ। -ਫੋਟੋ: ਇੰਦਰਜੀਤ ਵਰਮਾ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਅਪਰੈਲ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਾਇਲੋ ਅੱਗੇ ਦਿੱਤੇ ਜਾ ਰਹੇ ਧਰਨਿਆਂ ਤਹਿਤ ਅੱਜ ਸਾਹਨੇਵਾਲ ਸਥਿਤ ਪੀਕ ਲੋਜਿਸਟਿਕ ਪ੍ਰਾਈਵੇਟ ਲਿਮਟਿਡ ਦੇ ਬਾਹਰ ਸੈਂਕੜੇ ਕਿਸਾਨਾਂ ਵੱਲੋਂ ਧਰਨਾ ਦੇ ਕੇ ਰੈਲੀ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪਰਾ ਨੇ ਕਿਹਾ ਕਿ ਪਹਿਲਾਂ ਵੀ ਮੋਦੀ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਲਿਆ ਕੇ ਕਾਰਪੋਰੇਟਰਾਂ ਦੀ ਦਖਲ ਅੰਦਾਜ਼ੀ ਕਰਨ ਲਈ ਰਾਹ ਪੱਧਰਾ ਕੀਤਾ ਜਾ ਰਿਹਾ ਸੀ ਪਰ ਕਿਸਾਨਾਂ ਵੱਲੋਂ ਲੰਬੇ ਸੰਘਰਸ਼ ਸਦਕਾ ਇਹ ਕਾਨੂੰਨ ਰੱਦ ਕਰਨੇ ਪਏ ਸਨ ਪਰ ਹੁਣ ਫ਼ਿਰ ਕੇਂਦਰ ਸਰਕਾਰ ਦੇ ਇਸ਼ਾਰਿਆਂ ’ਤੇ ਮਾਨ ਸਰਕਾਰ ਵੱਲੋਂ ਸਾਇਲੋਜ਼ ਨੂੰ ਮੰਡੀਆਂ ਦੇਣ ਦਾ ਫ਼ੈਸਲਾ ਕੀਤਾ ਗਿਆ ਸੀ ਜੋ ਕਿਸਾਨ ਜਥੇਬੰਦੀਆਂ ਦੇ ਰੋਹ ਨੂੰ ਵੇਖਦਿਆਂ ਰੱਦ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਮੰਗ ਕੀਤੀ ਕਿ ਸਰਕਾਰ ਸਾਇਲੋ ਗੁਦਾਮਾਂ ਨੂੰ ਜ਼ਬਤ ਕਰ ਕੇ ਸਰਕਾਰੀਕਰਨ ਕਰੇ ਤੇ ਸਰਕਾਰੀ ਅਨਾਜ ਭੰਡਾਰਨ ਲਈ ਉਨ੍ਹਾਂ ਦੀ ਵਰਤੋਂ ਕਰੇ। ਉਨ੍ਹਾਂ ਕਾਰਪੋਰੇਟਰਾਂ ਨੂੰ ਹੋਰ ਸਾਇਲੋਜ਼ ਗੁਦਾਮ ਖੋਲ੍ਹਣ ਦੀ ਨੀਤੀ ਰੱਦ ਕਰਨ, ਫ਼ਸਲਾਂ ਦੇ ਮੰਡੀਕਰਨ ਅੰਦਰ ਕਾਰਪੋਰੇਟ ਵਪਾਰੀਆਂ ਦੇ ਦਾਖ਼ਲੇ ’ਤੇ ਰੋਕ ਲਗਾਉਣ, ਏਪੀਐੱਮਸੀ ਐਕਟ ਵਿੱਚ ਕੰਪਨੀਆਂ ਪੱਖੀ ਸੋਧਾਂ ਕਰਨ ਦੀ ਨੀਤੀ ਰੱਦ ਕਰਨ ਦੀ ਮੰਗ ਵੀ ਕੀਤੀ।
ਇਸ ਮੌਕੇ ਜ਼ਿਲ੍ਹਾ ਆਗੂ ਬਲਵੰਤ ਸਿੰਘ ਘੁਡਾਣੀ ਅਤੇ ਰਾਜਿੰਦਰ ਸਿੰਘ ਸਿਆੜ ਨੇ ਮੋਦੀ ਸਰਕਾਰ ਵੱਲੋਂ ਹਿੰਦੂ ਫ਼ਿਰਕਾਪ੍ਰਸਤੀ ਤੇ ਅੰਨਾ ਰਾਸ਼ਟਰਵਾਦੀ ਫਾਸ਼ੀਵਾਦ ਦੇ ਖ਼ਿਲਾਫ਼ ਵੀ ਇਕੱਠੇ ਹੋਣ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਜੋ ਕਿਸਾਨੀ ਤੇ ਜਵਾਨੀ ਨੂੰ ਬਚਾਇਆ ਜਾ ਸਕੇ।
ਧਰਨੇ ਦੌਰਾਨ ਮਨੋਹਰ ਸਿੰਘ ਕਲਾੜ, ਹਰਜੀਤ ਸਿੰਘ ਘਲੋਟੀ, ਕੁਲਦੀਪ ਸਿੰਘ ਗਰੇਵਾਲ, ਦਵਿੰਦਰ ਸਿੰਘ ਸਿਰਥਲਾ, ਹਰਦੇਵ ਸਿੰਘ ਨਾਰੰਗਵਾਲ, ਗੁਰਪ੍ਰੀਤ ਸਿੰਘ ਨੂਰਪਰਾ, ਦਰਸ਼ਨ ਸਿੰਘ ਫੱਲੇਵਾਲ, ਦਵਿੰਦਰ ਸਿੰਘ ਮਲਸੀਹਾ, ਜਸਦੀਪ ਸਿੰਘ ਜਸੋਵਾਲ, ਜਸਵੀਰ ਸਿੰਘ ਅਸ਼ਗਰੀਪੁਰ, ਰਵਨਦੀਪ ਘਲੋਟੀ, ਰਾਮਸ਼ਰਨ ਸਿੰਘ, ਮਜ਼ਦੂਰ ਆਗੂ ਹਰਜਿੰਦਰ ਸਿੰਘ, ਜਗਦੇਵ ਸਿੰਘ ਖੰਨਾ, ਕੁਲਦੀਪ ਸਿੰਘ ਬੁਢੇਵਾਲ, ਤੀਰਥ ਸਿੰਘ ਤਲਵੰਡੀ ਨੇ ਵੀ ਸੰਬੋਧਨ ਕੀਤਾ।

Advertisement

Advertisement