For the best experience, open
https://m.punjabitribuneonline.com
on your mobile browser.
Advertisement

ਮ੍ਰਿਤਕ ਦੇ ਪਰਿਵਾਰ ਨੂੰ ਨੌਕਰੀ ਨਾ ਦੇਣ ਦੇ ਰੋਸ ਵਜੋਂ ਧਰਨਾ

07:08 AM Aug 23, 2024 IST
ਮ੍ਰਿਤਕ ਦੇ ਪਰਿਵਾਰ ਨੂੰ ਨੌਕਰੀ ਨਾ ਦੇਣ ਦੇ ਰੋਸ ਵਜੋਂ ਧਰਨਾ
ਜਲ ਸਪਲਾਈ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਕਾਮੇ।
Advertisement

ਗੁਰਸੇਵਕ ਸਿਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 22 ਅਗਸਤ
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਮਲੋਟ ਖ਼ਿਲਾਫ਼ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਮੇਨ ਦਫ਼ਤਰ ਕੋਟਕਪੂਰਾ ਰੋਡ ’ਤੇ ਧਰਨਾ ਦਿੱਤਾ ਗਿਆ। ਇਸ ਮੌਕੇ ਮੋਰਚੇ ਦੇ ਆਗੂ ਗੁਰਵਿੰਦਰ ਸਿੰਘ ਪੁੰਨੂ, ਜਗਰੂਪ ਸਿੰਘ ਲਹਿਰਾਂ, ਬਲਜੀਤ ਸਿੰਘ ਭੱਟੀ, ਬਲਜਿੰਦਰ ਸਿੰਘ, ਇਕਬਾਲ ਸਿੰਘ , ਵਰਿੰਦਰ ਪਾਲ ਸਿੰਘ, ਖੁਸ਼ਦੀਪ ਸਿੰਘ,ਗਗਨਦੀਪ ਸਿੰਘ ਅਤੇ ਅਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਮਲੋਟ ਦੇ ਇਕ ਠੇਕਾ ਮੁਲਾਜ਼ਮ ਸੁਰਿੰਦਰ ਸਿੰਘ (ਆਊਟਸੋਰਸ) ਦੀ ਮੌਤ 2023 ਨਵੰਬਰ ਵਿੱਚ ਹੋਈ ਪਰ ਉਸ ਦੇ ਮ੍ਰਿਤਕ ਦੇ ਪਰਿਵਾਰ ਨੂੰ ਤਕਰੀਬਨ ਸਾਲ ਦੇ ਕਰੀਬ ਬੀਤ ਜਾਣ ਦੇ ਬਾਵਜੂਦ ਵੀ ਨੌਕਰੀ ਨਹੀਂ ਦਿੱਤੀ ਗਈ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਪਹਿਲਾਂ ਮੈਂਬਰ ਪਾਰਲੀਮੈਂਟ ਦੀਆਂ ਵੋਟਾਂ ਦਾ ਬਹਾਨਾ ਲਾ ਕੇ ਸਮਾਂ ਲੰਘਾਇਆ ਜਾ ਰਿਹਾ ਸੀ ਪਰ ਵੋਟਾਂ ਬੀਤੇ ਨੂੰ ਵੀ ਤਕਰੀਬਨ ਦੋ ਮਹੀਨੇ ਹੋ ਗਏ ਪਰ ਅਜੇ ਵੀ ਲਾਰੇ ਲਗਾ ਕੇ ਸਮਾਂ ਲੰਘਾਇਆ ਜਾ ਰਿਹਾ ਹੈ। ਇਸ ਦੇ ਵਿਰੋਧ ਵਿੱਚ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਮੇਨ ਦਫ਼ਤਰ ਕੋਟਕਪੂਰਾ ਰੋਡ ਵਿੱਚ ਧਰਨਾ ਦਿੱਤਾ ਗਿਆ। ਇਸ ਮੌਕੇ ਨਿਗਰਾਨ ਇੰਜਨੀਅਰ ਸਰਕਲ ਨੇ ਮੀਟਿੰਗ ਕਰਕੇ ਭਰੋਸਾ ਦਿੱਤਾ ਕਿ ਹਫਤੇ ਅੰਦਰ ਮ੍ਰਿਤਕ ਦੇ ਪਰਿਵਾਰ ਨੂੰ ਨੌਕਰੀ ਦੇ ਦਿੱਤੀ ਜਾਵੇਗੀ।

Advertisement

Advertisement
Advertisement
Author Image

sukhwinder singh

View all posts

Advertisement