ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੀਕੇਯੂ ਰਾਜੇਵਾਲ ਵੱਲੋਂ ਖਣਨ ਵਿਭਾਗ ਦੇ ਦਫ਼ਤਰ ਅੱਗੇ ਧਰਨਾ

06:19 AM Sep 19, 2024 IST
ਧਰਨਾ ਦਿੰਦੇ ਹੋਏ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 18 ਸਤੰਬਰ
ਬੀਕੇਯੂ (ਰਾਜੇਵਾਲ) ਵੱਲੋਂ ਮੁਹਾਲੀ ਵਿੱਚ ਖਣਨ ਵਿਭਾਗ ਦੇ ਦਫ਼ਤਰ ਦੇ ਬਾਹਰ ਮੁਜ਼ਾਹਰਾ ਕੀਤਾ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਵਿਭਾਗ ਵੱਲੋਂ ਬਿਨਾਂ ਵਜ੍ਹਾ ਕਿਸਾਨਾਂ ਨੂੰ ਪ੍ਰੇਸ਼ਾਨ ਤੇ ਜੁਰਮਾਨੇ ਕੀਤੇ ਜਾ ਰਹੇ ਹਨ। ਕਿਸਾਨਾਂ ਨੇ ਸੂਬਾ ਸਰਕਾਰ ਅਤੇ ਖਣਨ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਬੀਕੇਯੂ ਏਕਤਾਂ (ਉਗਰਾਹਾਂ) ਤੇ ਪੁਆਧ ਕਿਸਾਨ ਯੂਨੀਅਨ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ।
ਬੀਕੇਯੂ (ਰਾਜੇਵਾਲ) ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ ਤੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਨੇ ਦੱਸਿਆ ਕਿ ਪਿੰਡ ਖੇੜੀ ਜੱਟਾਂ ਦੇ ਕਿਸਾਨ ਪਾਲ ਸਿੰਘ ਨੇ ਆਪਣੀ 3 ਵਿੱਘੇ 8 ਵਿਸਵੇ ਜ਼ਮੀਨ ’ਚੋਂ ਖਣਨ ਵਿਭਾਗ ਤੋਂ ਮਨਜ਼ੂਰੀ ਲੈਣ ਉਪਰੰਤ ਹੀ ਮਿੱਟੀ ਚੁਕਵਾਈ ਗਈ ਸੀ ਪਰ ਬਾਅਦ ’ਚ ਕਿਸਾਨ ਨੂੰ 1.80 ਲੱਖ ਰੁਪਏ ਜੁਰਮਾਨੇ ਦਾ ਨੋਟਿਸ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਧਰ, ਕਿਸਾਨਾਂ ਦੇ ਰੋਹ ਨੂੰ ਦੇਖਦੇ ਹੋਏ ਖਣਨ ਵਿਭਾਗ ਦੇ ਐਕਸੀਅਨ ਨੇ ਕਿਸਾਨਾਂ ਨੂੰ ਲਿਖਤੀ ਭਰੋਸਾ ਦਿੱਤਾ ਕਿ ਕਿਸਾਨ ਪਾਲ ਸਿੰਘ ਨੂੰ ਕੋਈ ਜੁਰਮਾਨਾ ਦੇਣ ਦੀ ਲੋੜ ਨਹੀਂ ਹੈ। ਇਸ ਭਰੋਸੇ ਉਪਰੰਤ ਕਿਸਾਨਾਂ ਨੇ ਧਰਨਾ ਚੁੱਕ ਲਿਆ।

Advertisement

Advertisement