For the best experience, open
https://m.punjabitribuneonline.com
on your mobile browser.
Advertisement

ਬਸਪਾ ਵੱਲੋਂ ਡੀਐੱਸਪੀ ਦਫ਼ਤਰ ਅੱਗੇ ਧਰਨਾ

07:24 PM Jun 29, 2023 IST
ਬਸਪਾ ਵੱਲੋਂ ਡੀਐੱਸਪੀ ਦਫ਼ਤਰ ਅੱਗੇ ਧਰਨਾ
Advertisement

ਫਿਲੌਰ (ਪੱਤਰ ਪ੍ਰੇਰਕ): ਬਹੁਜਨ ਸਮਾਜ ਪਾਰਟੀ ਵਲੋਂ ਇਲਾਕੇ ਦੀਆਂ ਦੀਆਂ ਵੱਖ ਵੱਖ ਮੰਗਾਂ ਨੂੰ ਲੈ ਕੇ ਅੱਜ ਸਥਾਨਕ ਡੀਐਸਪੀ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ। ਇਸ ਧਰਨੇ ਨੂੰ ਲਾਲ ਚੰਦ ਔਜਲਾ, ਤੀਰਥ ਰਾਜਪੁਰਾ, ਸੁਖਵਿੰਦਰ ਬਿੱਟੂ ਨੇ ਸੰਬੋਧਨ ਕੀਤਾ। ਆਗੂਆਂ ਨੇ ਦੋਸ਼ ਲਗਾਇਆ ਕਿ ਪਿਛਲੇ ਇੱਕ ਅਰਸੇ ਤੋਂ ਇਲਾਕੇ ਦੀਆਂ ਕੁੱਝ ਮੰਗਾਂ ਸਬੰਧੀ ਪੁਲੀਸ ਪ੍ਰਸ਼ਾਸਨ ਦਾ ਰਵੱਈਆ ਨਾਂਹ ਪੱਖੀ ਰਿਹਾ ਹੈ। ਇਸ ਦੌਰਾਨ ਜਲੰਧਰ ਦਿਹਾਤੀ ਪੁਲੀਸ ਦੇ ਡੀਐੱਸਪੀ ਹੈਡਕੁਆਰਟਰ ਹਰਜੀਤ ਸਿੰਘ ਰੰਧਾਵਾ ਨੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਵੱਲ ਗੌਰ ਕੀਤਾ ਜਾਵੇਗਾ ਜਿਸ ‘ਤੇ ਧਰਨਾ ਸਮਾਪਤ ਕਰ ਦਿੱਤਾ ਗਿਆ। ਧਰਨੇ ਦੌਰਾਨ ਇਕੱਤਰ ਲੋਕਾਂ ਨੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ।

Advertisement

Advertisement
Tags :
Advertisement
Advertisement
×