ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਧਰਨਾ

09:02 AM Feb 17, 2024 IST
ਚੰਡੀਗੜ੍ਹ ਵਿੱਚ ਧਰਨਾ ਦਿੰਦੇ ਹੋਏ ਐੱਚਐੱਸ ਲੱਕੀ ਤੇ ਹੋਰ ਆਗੂ।

ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 16 ਫਰਵਰੀ
ਪੰਜਾਬ ਅਤੇ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਅੱਜ ਇੱਥੇ ਸੈਕਟਰ-3 ਸਥਿਤ ਹਰਿਆਣਾ ਭਾਜਪਾ ਦਫ਼ਤਰ ਨੇੜੇ ਸਾਂਝੇ ਤੌਰ ’ਤੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਲਾਮਬੰਦ ਹੋਣ ਅਤੇ ਕਿਸਾਨਾਂ ਦੀਆਂ ਮੰਗਾਂ ਦੇ ਸਮਰਥਨ ਵਿੱਚ ਧਰਨਾ ਦਿੱਤਾ ਗਿਆ। ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਰਾਜੀਵ ਸ਼ਰਮਾ ਨੇ ਦੱਸਿਆ ਕਿ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਸਣੇ ਪੰਜਾਬ ਕਾਂਗਰਸ ਦੇ ਪ੍ਰਧਾਨ ਤੋਂ ਇਲਾਵਾ ਹੋਰ ਅਹਿਮ ਆਗੂਆਂ ਨੇ ਸ਼ਮੂਲੀਅਤ ਕੀਤੀ। ਇਨ੍ਹਾਂ ਆਗੂਆਂ ਨੂੰ ਪੁਲੀਸ ਨੇ ਅੱਜ ਸਵੇਰੇ 11 ਵਜੇ ਹਿਰਾਸਤ ਵਿੱਚ ਲੈ ਲਿਆ ਅਤੇ ਸੈਕਟਰ-11 ਦੇ ਥਾਣੇ ਵਿੱਚ ਬੰਦ ਕਰ ਦਿੱਤਾ। ਸ੍ਰੀ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਹਿਰਾਸਤ ਵਿੱਚ ਲੈਣ ਮਗਰੋਂ ਦੁਪਹਿਰ ਬਾਅਦ ਲਗਪਗ ਡੇਢ ਵਜੇ ਰਿਹਾਅ ਕਰ ਦਿੱਤਾ।
ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚਐਸ ਲੱਕੀ ਨੇ ਕਿਹਾ ਕਿ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਰਵੱਈਏ ਕਾਰਨ 2021 ਵਰ੍ਹੇ ਵਿੱਚ ਸਾਲ ਭਰ ਚੱਲੇ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨ ਸ਼ਹੀਦ ਹੋਏ ਸਨ। ਉਨ੍ਹਾਂ ਕਿਹਾ ਕਿ ਹੁਣ ਭਾਜਪਾ ਨਵੀਆਂ ਕਿਸਾਨ ਵਿਰੋਧੀ ਨੀਤੀਆਂ ਲਿਆ ਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਆਰਥਿਕ ਤੌਰ ’ਤੇ ਬਰਬਾਦ ਕਰਨ ’ਤੇ ਤੁਲੀ ਹੋਈ ਹੈ ਅਤੇ ਉਨ੍ਹਾਂ ’ਤੇ ਤਰ੍ਹਾਂ-ਤਰ੍ਹਾਂ ਦੇ ਅੱਤਿਆਚਾਰ ਕਰ ਰਹੀ ਹੈ, ਜਿਸ ਦੀ ਨਿੰਦਾ ਹੋਣੀ ਚਾਹੀਦੀ ਹੈ। ਸ੍ਰੀ ਲੱਕੀ ਨੇ ਕਿਹਾ ਕਿ ਭਾਰਤ ਦੇ ਲੋਕ ਮੋਦੀ ਸਰਕਾਰ ਨੂੰ ਖੇਤੀ ਉਦਯੋਗ ਅਤੇ ਵਾਹੀਯੋਗ ਜ਼ਮੀਨ ਨੂੰ ਕੁਝ ਧਨਾਢ ਕਾਰਪੋਰੇਟ ਅਦਾਰਿਆਂ ਨੂੰ ਸੌਂਪਣ ਦੀ ਸਾਜ਼ਿਸ਼ ਵਿੱਚ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਦੀ ਲੜਾਈ ਲੜਦੀ ਰਹੇਗੀ। ਕਾਂਗਰਸੀ ਆਗੂਆਂ ਨੇ ਰਾਜਪੁਰਾ-ਅੰਬਾਲਾ ਰੋਡ ’ਤੇ ਸ਼ੰਭੂ ਬੈਰੀਅਰ ਉੱਪਰ ਕਿਸਾਨਾਂ ’ਤੇ ਹਰਿਆਣਾ ਪੁਲੀਸ ਦੀ ਕਾਰਵਾਈ ਦੀ ਨਿਖੇਧੀ ਕੀਤੀ।

Advertisement

Advertisement