For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਵੱਲੋਂ ਧਰਨਾ ਭਲਕੇ

10:28 AM Sep 16, 2024 IST
ਕਾਂਗਰਸ ਵੱਲੋਂ ਧਰਨਾ ਭਲਕੇ
Advertisement

ਖੇਤਰੀ ਪ੍ਰਤੀਨਿਧ
ਐਸਏਐਸ ਨਗਰ(ਮੁਹਾਲੀ), 15 ਸਤੰਬਰ
ਕਾਂਗਰਸ ਪਾਰਰੀ ਵੱਲੋਂ 17 ਸਤੰਬਰ ਨੂੰ ਮੁਹਾਲੀ ਦੇ ਸੈਕਟਰ-79 ਵਿੱਚ ਡੀਐੱਸਪੀ ਦਫ਼ਤਰ ਸਾਹਮਣੇ ਹਲਕਾ ਪੱਧਰੀ ਧਰਨਾ ਦਿੱਤਾ ਜਾਵੇਗਾ। ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾਂ ਤਹਿਤ ਸੂਬੇ ਦੀ ਮਾੜੀ ਕਾਨੂੰਨ ਵਿਵਸਥਾ ਅਤੇ ਦਿਨ ਦਿਹਾੜੇ ਹੋ ਰਹੀਆਂ ਲੁੱਟਾਂ-ਖੋਹਾਂ, ਖੂਨ ਖਰਾਬੇ ਦੇ ਵਿਰੋਧ ਪੰਜਾਬ ਭਰ ਵਿੱਚ ਅਜਿਹੇ ਧਰਨੇ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਲਗਾਏ ਜਾ ਰਹੇ ਇਸ ਧਰਨੇ ਵਿੱਚ ਕਾਂਗਰਸ ਪਾਰਟੀ ਦੀ ਸਮੁੱਚੀ ਹਲਕਾ ਪੱਧਰੀ ਲੀਡਰਸ਼ਿਪ ਸ਼ਮੂਲੀਅਤ ਕਰੇਗੀ।

Advertisement

Advertisement
Advertisement
Author Image

Advertisement