ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੁੱਕ ਵਰਕਰਾਂ ਵੱਲੋਂ ਡੀਸੀ ਕੰਪਲੈਕਸ ਅੱਗੇ ਧਰਨਾ

07:59 AM Jul 12, 2023 IST
ਪ੍ਰਦਰਸ਼ਨ ਦੌਰਾਨ ਨਾਅਰੇਬਾਜ਼ੀ ਕਰਦੀਆਂ ਹੋਈਆਂ ਮਿੱਡ-ਡੇਅ ਮੀਲ ਵਰਕਰਾਂ।-ਫੋਟੋ:ਬੱਲੀ

ਖੇਤਰੀ ਪ੍ਰਤੀਨਿਧ
ਬਰਨਾਲਾ, 11 ਜੁਲਾਈ
ਮਿੱਡ-ਡੇਅ ਮੀਲ ਵਰਕਰਜ਼ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ ‘ਤੇ ਜ਼ਿਲ੍ਹਾ ਬਰਨਾਲਾ ਦੇ ਕੁੱਕ ਵਰਕਰਾਂ ਵੱਲੋਂ ਇੱਥੇ ਡੀਸੀ ਕੰਪਲੈਕਸ ਵਿੱਚ ਜ਼ਿਲ੍ਹਾ ਪ੍ਰਧਾਨ ਸਿੰਦਰ ਕੌਰ ਦੀਵਾਨਾ ਦੀ ਪ੍ਰਧਾਨਗੀ ਹੇਠ ਧਰਨਾ ਦਿੱਤਾ ਗਿਆ।
ਪਹਿਲਾਂ ਵਰਕਰਾਂ ਨੇ ਸ਼ਹੀਦ ਭਗਤ ਸਿੰਘ ਦੇ ਸਾਥੀ ਉੱਘੇ ਕ੍ਰਾਂਤੀਕਾਰੀ ਪੰਡਿਤ ਕਿਸ਼ੋਰੀ ਲਾਲ ਦੀ 33ਵੀਂ ਬਰਸੀ ’ਤੇ ਸ਼ਰਧਾਂਜਲੀ ਭੇਟ ਕੀਤੀ ਮਗਰੋਂ ਡੀਸੀ ਦਫ਼ਤਰ ਵਿੱਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਆਗੂਆਂ ਮੰਗ ਕੀਤੀ ਗਈ ਕਿ 44 ਤੇ 45ਵੀਂ ਕੌਮੀ ਕਿਰਤ ਕਾਨਫਰੰਸ ਦੀਆਂ ਸਿਫਾਰਸ਼ਾਂ ਅਨੁਸਾਰ ਮਿੱਡ-ਡੇਅ ਮੀਲ ਵਰਕਰਾਂ ਨੂੰ ਵਰਕਰ ਮੰਨ ਕੇ 26,000 ਮਾਸਿਕ ਘੱਟੋ-ਘੱਟ ਉਜਰਤ ਸਮੇਤ ਹੋਰ ਸਹੂਲਤਾਂ ਦਿੱਤੀਆਂ ਜਾਣ, ਮਾਸਕ ਭੱਤਾ ਹਰਿਆਣਾ ਦੇ ਬਰਾਬਰ 7000 ਕੀਤਾ ਜਾਵੇ , ਬਗਾਰ ਦੇ ਰੂਪ ਵਿੱਚ ਵਾਧੂ ਕੰਮ ਕਰਵਾਉਣੇ ਬੰਦ ਕੀਤੇ ਜਾਣ, ਬਰਤਨਾਂ ਦੀ ਸਫ਼ਾਈ ਲਈ ਵੱਖਰੇ ਵਰਕਰ ਭਰਤੀ ਕੀਤੇ ਜਾਣ ਆਦਿ। ਮੰਗਾਂ ਸਬੰਧੀ ਮੁੱਖ ਮੰਤਰੀ ਦੇ ਨਾਂ ਏਡੀਸੀ ਸੁਖਪਾਲ ਸਿੰਘ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਵਰਕਰਾਂ ਵੱਲੋਂ 14 ਜੁਲਾਈ ਨੂੰ 11 ਵਜੇ ਸਵੇਰੇ ਦਾਣਾ ਮੰਡੀ ਰਾਏਕੋਟ ਵਿੱਚ ਸੀਟੂ ਪੰਜਾਬ ਵੱਲੋਂ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਵੀ ਕੀਤਾ ਗਿਆ। ਇਸ ਮੌਕੇ ਸੀਟੂ ਦੇ ਸੂਬਾ ਸਕੱਤਰ ਸ਼ੇਰ ਸਿੰਘ ਫਰਵਾਹੀ, ਯੂਨੀਅਨ ਦੇ ਸੂਬਾ ਪ੍ਰਧਾਨ ਹਰਪਾਲ ਕੌਰ ਬਰਨਾਲਾ ਵੀ ਸ਼ਾਮਲ ਸਨ।

Advertisement

Advertisement
Tags :
ਅੱਗੇਕੰਪਲੈਕਸਕੁੱਕਡੀਸੀਧਰਨਾਵਰਕਰਾਂਵੱਲੋਂ
Advertisement