For the best experience, open
https://m.punjabitribuneonline.com
on your mobile browser.
Advertisement

ਮੁਲਾਜ਼ਮਾਂ ਵੱਲੋਂ ਵਿਧਾਇਕ ਗਿੱਲ ਦੇ ਘਰ ਅੱਗੇ ਧਰਨਾ

10:44 AM Feb 14, 2024 IST
ਮੁਲਾਜ਼ਮਾਂ ਵੱਲੋਂ ਵਿਧਾਇਕ ਗਿੱਲ ਦੇ ਘਰ ਅੱਗੇ ਧਰਨਾ
ਵਿਧਾਇਕ ਜਗਰੂਪ ਸਿੰਘ ਗਿੱਲ ਦੀ ਕੋਠੀ ਅੱਗੇ ਧਰਨਾ ਦਿੰਦੇ ਹੋਏ ਮੁਲਾਜ਼ਮ।
Advertisement

ਪੱਤਰ ਪ੍ਰੇਰਕ
ਬਠਿੰਡਾ, 13 ਫਰਵਰੀ
ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਸੱਦੇ ਉੱਤੇ ਅੱਜ ਬਠਿੰਡਾ ਇਕਾਈ ਵੱਲੋਂ ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਘਰ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਸੂਬਾ ਕਨਵੀਨਰ ਗਗਨਦੀਪ ਸਿੰਘ ਭੁੱਲਰ ਨੇ ਕਿਹਾ ਕਿ ਸਾਂਝੇ ਫਰੰਟ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਲੰਬਾ ਸਮਾਂ ਬੀਤਣ ਦੇ ਬਾਵਜੂਦ ਸਰਕਾਰ ਦੇ ਕੰਨਾਂ ’ਤੇ ਜੂੰ ਨਹੀਂ ਸਰਕ ਰਹੀ। ਉਨ੍ਹਾਂ ਮੰਗਾਂ ਸਬੰਧੀ ਜ਼ਿਕਰ ਕਰਦਿਆਂ ਕਿਹਾ ਕਿ ਕੱਚੇ ਕਾਮਿਆਂ ਨੂੰ ਪੱਕਾ ਕਰਵਾਉਣ, ਪੁਰਾਣੀ ਪੈਨਸ਼ਨ ਬਹਾਲ ਕਰਵਾਉਣ, ਨਵੀਂ ਭਰਤੀ ਤੇ ਪੰਜਾਬ ਸਕੇਲ ਲਾਗੂ ਕਰਵਾਉਣ, ਪੈਨਸ਼ਨਰਾਂ ਤੇ 2.59 ਦਾ ਪੇਅ ਸਕੇਲ ਲਾਗੂ ਕਰਵਾਉਣ, ਮਾਣਭੱਤਾ ਅਤੇ ਘੱਟੋ ਘੱਟ ਉਜਰਤ ਲਾਗੂ ਕਰਵਾਉਣ ਆਦਿ ਮੰਗਾਂ ਦੇ ਹੱਲ ਨੂੰ ਲੈ ਕੇ ਸਾਂਝੇ ਫਰੰਟ ਹਮੇਸ਼ਾ ਡਟਿਆ ਰਹੇਗਾ। ਇਸ ਮੌਕੇ ਬੁਲਰਿਆਂ ਨੇ ਸਾਂਝਾ ਫਰੰਟ ਪੰਜਾਬ ਵੱਲੋਂ 16 ਫਰਵਰੀ ਦੇ ਦੇਸ਼ ਵਿਆਪੀ ‘ਭਾਰਤ ਬੰਦ’ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ। ਅੱਜ ਦੇ ਇਸ ਧਰਨੇ ਨੂੰ ਸਿਕੰਦਰ ਧਾਲੀਵਾਲ ਡੀ.ਐਮ.ਐਫ਼, ਸੁਖਚੈਨ ਸਿੰਘ, ਹਰਮਿੰਦਰ ਸਿੰਘ ਢਿੱਲੋਂ ਪੈਨਸ਼ਨਰ ਆਗੂ, ਦਰਸ਼ਨ ਸਿੰਘ ਮੌੜ, ਗੁਰਤੇਜ਼ ਸਿੰਘ, ਦਰਸ਼ਨ ਸ਼ਰਮਾ ਅਤੇ ਜਸਵਿੰਦਰ ਸ਼ਰਮਾ ਨੇ ਸੰਬੋਧਨ ਕੀਤਾ।

Advertisement

Advertisement
Author Image

sukhwinder singh

View all posts

Advertisement
Advertisement
×