ਕਿਸਾਨ ਜਥੇਬੰਦੀਆਂ ਵੱਲੋਂ ਦੱਪਰ ਟੌਲ ਪਲਾਜ਼ਾ ’ਤੇ ਧਰਨਾ
ਸਰਬਜੀਤ ਸਿੰਘ ਭੱਟੀ
ਲਾਲੜੂ , 1 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਡੇਰਾਬੱਸੀ ਤੇ ਹੋਰ ਸਹਿਯੋਗੀ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦੱਪਰ ਟੌਲ ਪਲਾਜ਼ਾ 3 ਘੰਟੇ ਆਮ ਲੋਕਾਂ ਲਈ ਫ੍ਰੀ ਕੀਤਾ ਗਿਆ। ਟੌਲ ਪਲਾਜ਼ਾ ਵੱਲੋਂ ਸਥਾਨਕ ਨੌਜਵਾਨ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਸੀ ਤੇ ਬਾਹਰਲੇ ਸੂਬਿਆਂ ਤੋਂ ਮੁਲਾਜ਼ਮ ਰੱਖੇ ਗਏ ਸਨ, ਜਿਸਦਾ ਜਥੇਬੰਦੀਆ ਵੱਲੋਂ ਵਿਰੋਧ ਕੀਤਾ ਗਿਆ।
ਕਿਸਾਨ ਆਗੂਆਂ ਨੇ ਇਸ ਮੌਕੇ ਤਿੰਨ ਘੰਟੇ ਲਈ ਟੌਲ ਪਲਾਜ਼ਾ ਤੋਂ ਬਿਨਾਂ ਪਰਚੀ ਤੋਂ ਵਾਹਨ ਲੰਘਾਏ ਗਏ। ਇਸ ਦੌਰਾਨ ਕਿਸਾਨ ਜਥੇਬੰਦੀਆਂ ਦੀ ਪੁਲੀਸ ਪ੍ਰਸ਼ਾਸਨ ਅਤੇ ਟੌਲ ਪਲਾਜ਼ਾ ਦੇ ਮੈਨੇਜਰ ਨਾਲ ਮੀਟਿੰਗ ਹੋਈ, ਜਿਸ ਵਿੱਚ ਟੌਲ ਪਲਾਜ਼ਾ ਵਾਲਿਆਂ ਨੇ ਨੌਕਰੀ ਤੋਂ ਕੱਢੇ ਗਏ ਮੁਲਾਜ਼ਮਾਂ ਨੂੰ ਮੁੜ ਨੌਕਰੀ ’ਤੇ ਰੱਖ ਲਿਆ ਤੇ ਜਥੇਬੰਦੀਆਂ ਵੱਲੋਂ ਟੌਲ ਪਲਾਜ਼ਾ ਤੋਂ ਧਰਨਾ ਸਮਾਪਤ ਕਰ ਦਿੱਤਾ ਗਿਆ। ਇਸ ਮੌਕੇ ਉਗਰਾਹਾਂ ਜਥੇਬੰਦੀ ਦੇ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਹੈਪੀ ਮਲਕਪੁਰ, ਕਰਨੈਲ ਸਿੰਘ, ਬਲਦੇਵ ਸਿੰਘ ਰੁੜਕੀ, ਸ਼ੀਸ਼ ਰਾਮ ਨੰਬਰਦਾਰ, ਜਗਦੀਸ਼ ਸਿੰਘ ਹਸਨਪੁਰ, ਅਮਨਪ੍ਰੀਤ ਸਿੰਘ ਹੰਡੇਸਰਾ, ਜੈ ਸਿੰਘ, ਗੁਰਮੁੱਖ ਸਿੰਘ, ਗੁਰਸੇਵਕ ਸਿੰਘ, ਧਰਵਿੰਦਰ ਸਿੰਘ ਜੋਲਾ, ਕੁਲਵੰਤ ਸਿੰਘ, ਮਹਿੰਦਰ ਸਿੰਘ, ਗੁਰਵਿੰਦਰ ਸਿੰਘ, ਤੇਜਿੰਦਰ ਸਿੰਘ ਆਲਮਗੀਰ, ਸਿੱਧੂਪੁਰ ਜਥੇਬੰਦੀ ਤੋਂ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਟਿਵਾਣਾ ਹਾਜ਼ਰ ਸਨ।