ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝੋਨੇ ਦੀ ਖਰੀਦ ਲਈ ਕਿਸਾਨਾਂ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ

10:18 AM Nov 14, 2024 IST
ਡੀਸੀ ਦਫ਼ਤਰ ਅੱਗੇ ਧਰਨੇ ਦੌਰਾਨ ਸੰਬੋਧਨ ਕਰਦਾ ਹੋਇਆ ਕਿਸਾਨ ਆਗੂ। -ਫੋਟੋ: ਸੁਰੇਸ਼

ਪੱਤਰ ਪ੍ਰੇਰਕ
ਮਾਨਸਾ, 13 ਨਵੰਬਰ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਡਿਪਟੀ ਕਮਿਸ਼ਨਰ ਮਾਨਸਾ ਦੇ ਦਫ਼ਤਰ ਨੇੜੇ ਧਰਨਾ ਦੇ ਕੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਝੋਨੇ ਦੀ ਖਰੀਦ ਸਮੇਂ ਸਿੱਲ ਦੀ 17 ਪ੍ਰਤੀਸ਼ਤ ਮਾਤਰਾ ਤੋਂ ਵਧਾ ਕੇ ਝੋਨੇ ਦੀ ਖਰੀਦ ਵਿੱਚ ਤੇਜ਼ੀ ਲਿਆਂਦੀ ਜਾਵੇ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ 17 ਫੀਸਦੀ ਨਮੀ ਵਾਲੀ ਸ਼ਰਤ ਹੁਣ ਪੂਰੀ ਨਹੀਂ ਹੋਣੀ, ਕਿਉਂਕਿ ਹੁਣ ਰਾਤ ਨੂੰ ਤਰੇਲ ਪੈਣੀ ਸ਼ੁਰੂ ਹੋ ਗਈ ਹੈ ਅਤੇ ਦਿਨ ਸਮੇਂ ਧੁੱਪ ਵੀ ਨਹੀਂ ਪੈ ਰਹੀ, ਜਿਸ ਕਾਰਨ ਝੋਨੇ ਦੀ ਨਮੀਂ ਮਾਤਰਾ 20 ਪ੍ਰਤੀਸ਼ਤ ਤੋਂ ਉਪਰ ਆ ਰਹੀ ਹੈ। ਕਿਸਾਨ ਆਗੂ ਨੇ ਕਿਹਾ ਕਿ ਝੋਨਾ ਮੰਡੀਆਂ ਵਿੱਚ ਪਹਿਲੀ ਅਕਤੂਬਰ ਤੋਂ ਪਹਿਲਾਂ ਆਉਣਾ ਸ਼ੁਰੂ ਹੋ ਗਿਆ ਸੀ ਪਰ ਸਰਕਾਰ ਵੱਲੋਂ ਖਰੀਦ 1 ਅਕਤੂਬਰ ਤੋਂ ਕਰਨ ਦਾ ਐਲਾਨ ਤਾਂ ਕੀਤਾ ਪਰ ਖਰੀਦ ਕਿਸਾਨਾਂ ਤੇ ਸੰਘਰਸ਼ ਤੋਂ ਬਾਅਦ 20 ਅਕਤੂਬਰ ਤੋਂ ਸ਼ੁਰੂ ਕੀਤੀ, ਉਹ ਵੀ ਢਿੱਲੀ ਰਫ਼ਤਾਰ ਨਾਲ, ਜਿਸ ਕਾਰਨ ਹੁਣ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਨਮੀ ਵੱਧ ਹੋਣ ਕਾਰਨ ਸ਼ੈੱਲਰ ਮਾਲਕ 5 ਕਿਲੋ ਤੱਕ ਕਾਟ ਲੈ ਰਹੇ ਹਨ ਜਦੋਂ ਕਿਸਾਨਾਂ ਦੀ ਹੁੰਦੀ ਲੁੱਟ ਨੂੰ ਰੋਕਣ ਅਤੇ ਝੋਨੇ ਦੀ ਖਰੀਦ ਕਰਨ ਦੀ ਮੰਗ ਕਰਦੇ ਹਨ ਤਾਂ ਸਰਕਾਰ ਕਿਸਾਨਾਂ ਤੇ ਡੰਡਾ ਵਰਾਉਂਦੀ ਹੈ, ਜਿਸ ਦੀ ਮਿਸਾਲ ਬਠਿੰਡਾ ਜਿਲ੍ਹੇ ਦੇ ਪਿੰਡ ਰਾਏਕੇ ਕਲਾਂ ਤੋਂ ਮਿਲਦੀ ਹੈ। ਚੱਲਦੇ ਧਰਨੇ ਦੌਰਾਨ ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿੱਚ ਅਧਿਕਾਰੀਆਂ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਵੀ ਹੋਈ, ਜਿਸ ਵਿੱਚ ਏਡੀਸੀ, ਐੱਸਡੀਐੱਮ ਮਾਨਸਾ ਅਤੇ ਪੁਲੀਸ ਵੱਲੋਂ ਡੀਐੱਸਪੀ ਬੂਟਾ ਸਿੰਘ ਗਿੱਲ ਸ਼ਾਮਲ ਸਨ। ਅਧਿਕਾਰੀਆਂ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਕੱਲ ਤੱਕ ਮਸਲੇ ਦਾ ਹੱਲ ਕੱਢ ਲਿਆ ਜਾਵੇਗਾ।

Advertisement

ਢਿੱਲੀ ਖਰੀਦ ਖ਼ਿਲਾਫ਼ ਨਾਅਰੇਬਾਜ਼ੀ

ਮਹਿਲ ਕਲਾਂ (ਨਿੱਜੀ ਪੱਤਰ ਪ੍ਰੇਰਕ):

ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਵੱਲੋਂ ਮਹਿਲ ਕਲਾਂ ਵਿੱਚ ਅੱਜ ਭਾਜਪਾ ਆਗੂ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦਿਨ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ ਗਈ। ਝੋਨੇ ਦੀ ਸੁਸਤ ਖ਼ਰੀਦ ਤੇ ਲਿਫਟਿੰਗ ਦੀ ਸਮੱਸਿਆ ਪ੍ਰਤੀ ਵੀ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਗੁਰਦੇਵ ਸਿੰਘ ਮਾਂਗੇਵਾਲ ਅਤੇ ਬਲਾਕ ਪ੍ਰਧਾਨ ਨਾਨਕ ਸਿੰਘ ਨੇ ਕਿਹਾ ਕਿ ਰਵਨੀਤ ਬਿੱਟੂ ਕਿਸਾਨ ਆਗੂਆਂ ਦੀਆਂ ਜ਼ਾਇਦਾਦਾਂ ਦੀ ਜਾਂਚ ਕਰਵਾਉਣ ਤੋਂ ਪਹਿਲਾਂ ਪਹਿਲਾਂ ਸਾਰੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਦੀਆਂ ਜਾਇਦਾਦਾਂ ਦੀ ਜਾਂਚ ਕਰਵਾਈ ਜਾਵੇ। ਆਗੂਆਂ ਨੇ ਕਿਹਾ ਕਿ ਕੇਂਦਰ ਤੇ ਰਾਜ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਮੰਡੀਆਂ ਵਿੱਚ ਕਿਸਾਨ ਰੁਲ ਰਹੇ ਹਨ।

Advertisement

Advertisement