For the best experience, open
https://m.punjabitribuneonline.com
on your mobile browser.
Advertisement

ਬਿਜਲੀ ਕੱਟ ਬੰਦ ਕਰਾਉਣ ਲਈ 12 ਪਿੰਡਾਂ ਦੇ ਕਿਸਾਨਾਂ ਵੱਲੋਂ ਧਰਨਾ

07:21 AM Jul 20, 2024 IST
ਬਿਜਲੀ ਕੱਟ ਬੰਦ ਕਰਾਉਣ ਲਈ 12 ਪਿੰਡਾਂ ਦੇ ਕਿਸਾਨਾਂ ਵੱਲੋਂ ਧਰਨਾ
ਰੋਸ ਮੁਜ਼ਾਹਰਾ ਕਰਦੇ ਹੋਏ ਕਿਸਾਨ।-ਫੋਟੋ: ਓਬਰਾਏ
Advertisement

ਜੋਗਿੰਦਰ ਸਿੰਘ ਓਬਰਾਏ
ਦੋਰਾਹਾ, 19 ਜੁਲਾਈ
ਖੇਤੀ ਸੈਕਟਰ ਲਈ ਬਿਜਲੀ ਸਪਲਾਈ ਵਿੱਚ ਲੱਗ ਰਹੇ ਪਾਵਰਕੱਟਾਂ ਖਿਲਾਫ਼ 12 ਪਿੰਡਾਂ ਦੇ ਕਿਸਾਨਾਂ ਨੇ ਐਕਸੀਅਨ ਦਫ਼ਤਰ ਅੱਗੇ ਮੁਜ਼ਾਹਰਾ ਕਰਦਿਆਂ ਨਾਅਰੇਬਾਜ਼ੀ ਕੀਤੀ ਅਤੇ ਮੰਗ ਪੱਤਰ ਸੌਂਪਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਏਕਤਾਂ-ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਮੋਟਰਾਂ ’ਤੇ ਸਪਲਾਈ 4-5 ਘੰਟਿਆਂ ਤੋਂ ਵੱਧ ਨਹੀਂ ਆ ਰਹੀ ਜਦਕਿ ਚੱਲਦੀ ਸਪਲਾਈ ਦੌਰਾਨ ਵੱਡੇ ਕੱਟ ਲੱਗ ਜਾਂਦੇ ਹਨ ਜਿਸ ਕਾਰਨ ਖੇਤਾਂ ਨੂੰ ਪਾਣੀ ਪੂਰਾ ਨਹੀਂ ਮਿਲ ਰਿਹਾ। ਉਨ੍ਹਾਂ ਮੰਗ ਕੀਤੀ ਕਿ ਰੋਜ਼ਾਨਾ ਬਿਜਲੀ ਸਪਲਾਈ ਨਿਰਵਿਘਨ ਦਿੱਤੀ ਜਾਵੇ, ਪਾਵਰਕੱਟ ਖਤਮ ਕੀਤੇ ਜਾਣ, ਚੱਲਦੀ ਸਪਲਾਈ ਦੌਰਾਨ ਪਏ ਨੁਕਸ ਦੀ ਭਰਪਾਈ ਕੀਤੀ ਜਾਵੇ, ਮੁਲਾਜ਼ਮਾਂ ਦੀ ਭਰਤੀ ਕਰ ਕੇ ਕੰਮ ਨੂੰ ਤਸੱਲੀਬਖਸ਼ ਕੀਤਾ ਜਾਵੇ। ਐਕਸੀਅਨ ਹਰਪਾਲ ਸਿੰਘ ਨੇ ਵਫ਼ਦ ਨੂੰ ਭਰੋਸਾ ਦਿਵਾਉਂਦਿਆਂ ਮੌਕੇ ’ਤੇ ਲਿਖਤੀ ਰੂਪ ਵਿੱਚ ਇਨ੍ਹਾਂ ਸਾਰੇ ਫੀਡਰਾਂ ’ਤੇ ਪੂਰੀ ਸਪਲਾਈ ਭੇਜਣ ਦੀ ਹਦਾਇਤ ਕੀਤੀ। ਇਸ ਮੌਕੇ ਕੰਵਲਜੀਤ ਸਿੰਘ, ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਰਵਨਦੀਪ ਸਿੰਘ, ਇੰਦਰਜੀਤ ਸਿੰਘ, ਸਤਵੰਤ ਸਿੰਘ, ਰਣਬੀਰ ਸਿੰਘ, ਦਵਿੰਦਰ ਸਿੰਘ, ਪਰਵਿੰਦਰ ਸਿੰਘ, ਬਹਾਦਰ ਸਿੰਘ, ਜਹਾਂਗੀਰ ਸਿੰਘ, ਗੁਰਜੀਤ ਸਿੰਘ ਤੇ ਚਰਨ ਸਿੰਘ ਆਦਿ ਹਾਜ਼ਰ ਸਨ।

Advertisement
Advertisement
Author Image

sanam grng

View all posts

Advertisement
×