ਜੂਨੀਅਰ ਇੰਜਨੀਅਰਾਂ ਵੱਲੋਂ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਧਰਨਾ
06:49 PM Jun 29, 2023 IST
ਪੱਤਰ ਪ੍ਰੇਰਕ
Advertisement
ਬਠਿੰਡਾ, 28 ਜੂਨ
ਇੱਥੇ ਐਸੋਸੀਏਸ਼ਨ ਆਫ਼ ਜੂਨੀਅਰ ਇੰਜਨੀਅਰਜ਼ ਨੇ ਆਪਣੀਆਂ ਮੰਗਾਂ ਦੇ ਹੱਲ ਲਈ ਸੂਬਾ ਪੱਧਰੀ ਸੰਘਰਸ਼ ਦੇ ਚੱਲਦਿਆਂ ਮੁੱਖ ਅਫ਼ਸਰ ਪੱਛਮੀ ਜ਼ੋਨ ਬਠਿੰਡਾ ਦੇ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਦੌਰਾਨ ਉਨ੍ਹਾਂ ਪਾਵਰਕੌਮ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ, ਜਨਰਲ ਸੈਕਟਰੀ ਹਰਮਨਦੀਪ, ਹਰਪ੍ਰੀਤ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਨਾਲ ਆਮ ਜਨਤਾ ਪ੍ਰਭਾਵਿਤ ਹੋ ਰਹੀ ਹੈ ਤੇ ਉਨ੍ਹਾਂ ਨੂੰ ਮੰਗਾਂ ਲਈ ਵੀ ਧਰਨਾ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਜੇਕਰ ਮੰਗਾਂ ਨਾਂ ਮੰਨੀਆਂ ਗਈਆਂ ਤਾਂ ਪਾਵਰਕੌਮ ਦਾ ਸਮੁੱਚਾ ਜੇਈ ਕੇਡਰ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ। ਉਨ੍ਹਾਂ ਐਲਾਨ ਕੀਤਾ ਕਿ ਇਹ ਅੰਦੋਲਨ ਮੁੱਢਲੇ ਦੌਰ ਵਿਚ 3 ਜੁਲਾਈ ਤੋਂ ਲੁਧਿਆਣਾ ਤੋਂ ਬਾਅਦ ਸਰਹੱਦੀ ਜ਼ੋਨ ਵੱਲ ਮੰੂਹ ਕਰੇਗਾ।
Advertisement
Advertisement