For the best experience, open
https://m.punjabitribuneonline.com
on your mobile browser.
Advertisement

ਪੰਚਾਇਤ ਸਮਿਤੀਆਂ ਤੇ ਜ਼ਿਲ੍ਹਾ ਪਰਿਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਧਰਨਾ

08:52 AM Apr 11, 2024 IST
ਪੰਚਾਇਤ ਸਮਿਤੀਆਂ ਤੇ ਜ਼ਿਲ੍ਹਾ ਪਰਿਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਧਰਨਾ
ਪੰਚਾਇਤ ਵਿਭਾਗ ਦੇ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਪੈਨਸ਼ਨਰ। -ਫੋਟੋ: ਚਿੱਲਾ
Advertisement

ਖੇਤਰੀ ਪ੍ਰਤੀਨਿਧ
ਐੱਸਏਐੱਸ ਨਗਰ (ਮੁਹਾਲੀ), 10 ਅਪਰੈਲ
ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ ਪੰਜਾਬ ਨੇ ਚਿਰਾਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਪੰਚਾਇਤ ਵਿਭਾਗ ਦੇ ਮੁਹਾਲੀ ਦੇ ਫੇਜ਼ ਅੱਠ ਵਿਚਲੇ ਮੁੱਖ ਦਫ਼ਤਰ ਵਿਕਾਸ ਭਵਨ ਦੇ ਮੁੱਖ ਗੇਟ ’ਤੇ ਧਰਨਾ ਲਾਇਆ। ਉਨ੍ਹਾਂ ਪੰਜਾਬ ਸਰਕਾਰ ਅਤੇ ਵਿਭਾਗੀ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਦਿਆਲ ਸਿੰਘ, ਗੁਰਮੀਤ ਸਿੰਘ ਭਾਂਖਰਪੁਰ, ਜਾਗੀਰ ਸਿੰਘ ਢਿਲੋਂ ਹੰਸਾਲਾ, ਸੁਰਿੰਦਰ ਕੁਮਾਰ ਹਾਟਾ, ਮਹਿੰਦਰ ਸਿੰਘ ਭੰਗੂ, ਜਗਤਾਰ ਸਿੰਘ, ਜੋਗਿੰਦਰ ਸਿੰਘ, ਬਲਵਿੰਦਰ ਸਿੰਘ, ਰਾਮ ਆਸਰਾ, ਮਨਜੀਤ ਕੌਰ, ਨਰਿੰਦਰ ਕੌਰ, ਦਰਸ਼ਨ ਕੌਰ, ਮੁਮਤਾਜ ਬੇਗਮ ਆਦਿ ਆਗੂਆਂ ਵਲੋ ਸੰਬੋਧਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਵਿਭਾਗਾਂ ਦੇ ਪੈਨਸ਼ਨਰਾਂ ਨੂੰ 6ਵੇਂ ਤਨਖ਼ਾਹ ਕਮਿਸ਼ਨ ਦੇ ਲਾਭ ਲੰਮਾ ਸਮਾਂ ਪਹਿਲਾਂ ਮਿਲ ਚੁੱਕੇ ਹਨ ਪਰ ਪੰਚਾਇਤੀ ਰਾਜ ਦੇ ਪੈਨਸ਼ਨਰ ਹਾਲੇ ਤੱਕ ਇਸ ਤੋਂ ਵਾਂਝੇ ਚਲੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤਰਾਂ ਉਨ੍ਹਾਂ ਨੂੰ ਬਾਕੀ ਵਿਭਾਗਾਂ ਦੇ ਪੈਨਸ਼ਨਰਾਂ ਵਾਂਗ ਐਲਟੀਸੀ ਦੀ ਸਹੂਲਤ ਨਹੀਂ ਮਿਲ ਰਹੀ, ਅਦਾਲਤੀ ਨਿਰਦੇਸ਼ਾਂ ਦੇ ਬਾਵਜੂਦ ਪੂਰੀ ਸਰਵਿਸ ਦੀ ਪੈਨਸ਼ਨ ਨਹੀਂ ਲਾਈ ਜਾ ਰਹੀ, ਸੱਤਰ ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਨੂੰ ਬੁਢਾਪਾ ਭੱਤਾ ਨਹੀਂ ਲਾਇਆ ਜਾਂਦਾ। ਪੈਨਸ਼ਨਰਾਂ ਨੇ ਐਲਾਨ ਕੀਤਾ ਕਿ ਉਹ ਆਪਣੇ ਸੰਘਰਸ਼ ਨੂੰ ਤਿੱਖਾ ਕਰਨਗੇ।

Advertisement

ਡਾਇਰੈਕਟਰ ਨੇ ਮੰਗਾਂ ਹੱਲ ਕਰਨ ਦਾ ਦਿਵਾਇਆ ਭਰੋਸਾ

ਧਰਨਾ ਦੇ ਰਹੇ ਪੈਨਸ਼ਨਰਾਂ ਨੂੰ ਪੰਚਾਇਤ ਵਿਭਾਗ ਦੇ ਡਾਇਰੈਕਟਰ ਅਮਿਤ ਕੁਮਾਰ ਨੇ ਮੁਲਾਕਾਤ ਲਈ ਬੁਲਾਇਆ। ਉਨ੍ਹਾਂ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਉਹ ਇੱਕ ਮਹੀਨੇ ਦੀ ਚੋਣ ਡਿਊਟੀ ਲਈ ਜਾ ਰਹੇ ਹਨ ਅਤੇ ਵਾਪਸ ਆ ਕੇ ਉਹ ਪੈਨਸ਼ਨਰਾਂ ਦੇ ਸਾਰੇ ਮਾਮਲੇ ਹੱਲ ਕਰਾਉਣਗੇ।

Advertisement
Author Image

sukhwinder singh

View all posts

Advertisement
Advertisement
×