For the best experience, open
https://m.punjabitribuneonline.com
on your mobile browser.
Advertisement

ਜਨਤਕ ਜਥੇਬੰਦੀਆਂ ਵੱਲੋਂ ਕੱਕੜਵਾਲ ਚੌਕ ਵਿੱਚ ਧਰਨਾ

07:27 AM Aug 12, 2024 IST
ਜਨਤਕ ਜਥੇਬੰਦੀਆਂ ਵੱਲੋਂ ਕੱਕੜਵਾਲ ਚੌਕ ਵਿੱਚ ਧਰਨਾ
ਕੱਕੜਵਾਲ ਚੌਕ ਵਿੱਚ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਆਗੂ।
Advertisement

ਹਰਦੀਪ ਸਿੰਘ ਸੋਢੀ/ਪਵਨ ਕੁਮਾਰ ਵਰਮਾ
ਧੂਰੀ, 11 ਅਗਸਤ
ਇੱਥੇ ਜਨਤਕ ਜਥੇਬੰਦੀਆਂ, ਰਿਜ਼ਰਵੇਸ਼ਨ ਚੋਰ ਫੜੋ ਪੱਕਾ ਮੋਰਚਾ ਪੰਜਾਬ ਅਤੇ ਐਕਸ਼ਨ ਕਮੇਟੀ ਪੰਜਾਬ ਵੱਲੋਂ ਕੱਕੜਵਾਲ ਚੌਕ ਵਿੱਚ ਸੂਬਾ ਪੱਧਰੀ ਧਰਨਾ ਲਾਇਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਰਿਜ਼ਰਵੇਸ਼ਨ ਚੋਰ ਫੜੋ ਪੱਕਾ ਮੋਰਚਾ ਪੰਜਾਬ ਦੇ ਪ੍ਰਧਾਨ ਪ੍ਰੋ. ਹਰਨੇਕ ਸਿੰਘ ਨੇ ਕਿਹਾ ਕਿ ਪੰਜਾਬ ਅੰਦਰ ਬਹੁਤ ਸਾਰੇ ਲੋਕ ਐੱਸਸੀ ਅਤੇ ਬੀਸੀ ਸਮਾਜ ਦੇ ਜਾਅਲੀ ਜਾਤੀ ਸਰਟੀਫਿਕੇਟ ਬਣਾ ਕੇ ਨੌਕਰੀਆਂ ਕਰ ਰਹੇ ਹਨ ਅਤੇ ਕਰ ਚੁੱਕੇ ਹਨ। ਕਈਆਂ ਦੇ ਜਾਅਲੀ ਜਾਤੀ ਸਰਟੀਫਿਕੇਟ ਰੱਦ ਹੋ ਚੁੱਕੇ ਹਨ। ਇਸ ਦੇ ਬਾਵਜੂਦ ਵੀ ਪੰਜਾਬ ਸਰਕਾਰ ਨੇ ਜਾਅਲੀ ਜਾਤੀ ਸਰਟੀਫਿਕੇਟ ਧਾਰਕਾਂ ’ਤੇ ਕਾਰਵਾਈ ਕਰ ਕੇ ਉਨ੍ਹਾਂ ਨੂੰ ਨੌਕਰੀਆਂ ਤੋਂ ਬਰਖਾਸਤ ਨਹੀਂ ਕੀਤਾ, ਜਿਸ ਦੇ ਕਾਰਨ ਪੰਜਾਬ ਦੇ ਸਮੁੱਚੇ ਐੱਸਸੀ ਅਤੇ ਬੀਸੀ ਭਾਈਚਾਰੇ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਾਅਲੀ ਜਾਤੀ ਸਰਟੀਫਿਕੇਟ ਧਾਰਕਾਂ ’ਤੇ ਕਾਨੂੰਨੀ ਕਾਰਵਾਈ ਕਰੇ। ਇਸ ਮੌਕੇ ਕ੍ਰਾਂਤੀਕਾਰੀ ਲੋਕ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਵਿੱਕੀ ਪਰੋਚਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਐੱਸਸੀ ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ ਘਟਾ ਕੇ ਅਤੇ ਉਨ੍ਹਾਂ ਦੇ ਦੌਰਿਆਂ ’ਤੇ ਪਾਬੰਦੀ ਲਾ ਕੇ ਕਮਿਸ਼ਨ ਨੂੰ ਕਮਜ਼ੋਰ ਕੀਤਾ ਹੈ, ਜਿਸ ਕਾਰਨ ਪੰਜਾਬ ਅੰਦਰ ਐਸਸੀ ਭਾਈਚਾਰੇ ’ਤੇ ਤਸ਼ੱਦਦ ਵਧ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਹੋਰ ਰਹਿੰਦੀਆਂ ਮੰਗਾਂ ਸਬੰਧੀ ਵੀ ਜਾਣੂ ਕਰਵਾਇਆ ਹੋਇਆ ਹੈ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਸੰਘਰਸ਼ ਤਿੱਖਾ ਕਰਨਗੇ।
ਇਸ ਮੌਕੇ ਬਾਬਾ ਨਛੱਤਰ ਨਾਥ, ਇੰਜਨੀਅਰ ਗੁਰਬਖਸ਼ ਸਿੰਘ, ਪ੍ਰਿੰਸੀਪਲ ਸਰਬਜੀਤ ਸਿੰਘ ਮੋਹਾਲੀ, ਬਾਬਾ ਬਲਵੀਰ ਸਿੰਘ ਚੀਮਾ, ਸੁਖਮੰਦਰ ਸਿੰਘ ਗੱਜਣਵਾਲਾ, ਕਿਰਨਜੀਤ ਗਹਿਰੀ ਬਠਿੰਡਾ, ਲੈਫਟੀਨੈਂਟ ਦਰਸ਼ਨ ਸਿੰਘ, ਬਨੀ ਖਹਿਰਾ ਨਾਭਾ, ਭਗਵੰਤ ਸਿੰਘ ਸਮਾਓ, ਜਗਮੋਹਨ ਸਿੰਘ ਪਟਿਆਲਾ, ਡਾਕਟਰ ਦਲਜੀਤ ਸਿੰਘ ਰਾਮਪੁਰਾ, ਸੁਨੀਲ ਕੁਮਾਰ ਫਤਿਹਗੜ੍ਹ ਸਾਹਿਬ, ਬਿੰਦਰਪਾਲ ਫੂਲ, ਦੀਦਾਰ ਸਿੰਘ ਮੁਹਾਲੀ, ਵਿੱਕੀ ਅਤੇ ਹੋਰ ਮੈਂਬਰ ਹਾਜ਼ਰ ਸਨ।

Advertisement
Advertisement
Author Image

Advertisement