ਸੀਟੂ ਵੱਲੋਂ ਧਰਨਾ 10 ਨੂੰ
07:51 AM Nov 28, 2024 IST
ਐੱਸਏਐੱਸ ਨਗਰ(ਮੁਹਾਲੀ) (ਖੇਤਰੀ ਪ੍ਰਤੀਨਿਧ):
Advertisement
ਸੀਟੂ ਨਾਲ ਸਬੰਧਤ ਯੂਨੀਅਨਾਂ ਦੇ ਵਰਕਰਾਂ ਦੀ ਮੀਟਿੰਗ ਅੱਜ ਇੱਥੇ ਹੋਈ। ਇਸ ਵਿਚ ਆਂਗਣਵਾੜੀ ਵਰਕਰ ਯੂਨੀਅਨ, ਸਿੱਖਿਆ ਬੋਰਡ ਡੇਲੀਵੇਜ਼ ਕਰਮਚਾਰੀ ਯੂਨੀਅਨ, ਪੀਐੱਸਆਈਈਸੀ ਸਟਾਫ ਐਸੋਸੀਏਸ਼ਨ ਆਦਿ ਅਦਾਰਿਆਂ ਦੇ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਮਤਾ ਪਾਸ ਕਰ ਕੇ ਪਿਛਲੇ ਦਿਨੀਂ ਪਿੰਡ ਢੇਲਪੁਰ ਵਿੱਚ ਡੇਂਗੂ ਬੁਖ਼ਾਰ ਨਾਲ ਮਰਨ ਵਾਲੀ ਆਸ਼ਾ ਫੈਸਿਲੀਟੇਟਰ ਕਿਰਨਦੀਪ ਕੌਰ ਦੀ ਮੌਤ ’ਤੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ। ਇਸ ਮੰਤਵ ਲਈ 10 ਦਸੰਬਰ ਨੂੰ ਸਿਵਲ ਸਰਜਨ ਦਫ਼ਤਰ ਮੁਹਾਲੀ ਵਿੱਚ ਸੀਟੂ ਦੀ ਅਗਵਾਈ ਵਿੱਚ ਧਰਨਾ ਦੇਣ ਦਾ ਐਲਾਨ ਵੀ ਕੀਤਾ ਗਿਆ ਤੇ ਸਾਰੀਆਂ ਜਥੇਬੰਦੀਆਂ ਨੇ ਸ਼ਮੂਲੀਅਤ ਲਈ ਹਾਮੀ ਭਰੀ।
Advertisement
Advertisement