ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬੀ ’ਵਰਸਿਟੀ ਦੇ ਵੀਸੀ ਦਫ਼ਤਰ ਅੱਗੇ ਅਧਿਆਪਕਾਂ ਤੇ ਕਰਮਚਾਰੀਆਂ ਵੱਲੋਂ ਧਰਨਾ

03:01 PM Aug 18, 2020 IST
Advertisement

ਰਵੇਲ ਸਿੰਘ ਭਿੰਡਰ

ਪਟਿਆਲਾ, 18 ਅਗਸਤ

Advertisement

ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਫ਼ਤਰ ਅੱਗੇ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਦਿੱਤੇ ਗਏ ਰੋਸ ਧਰਨੇ ਦੌਰਾਨ ਯੂਨੀਵਰਸਿਟੀ ਦੀ ਖੁਦਮੁਖਤਿਆਰੀ ਬਰਕਰਾਰ ਰਹਿਣ ’ਤੇ ਜਿਥੇ ਜੋਰ ਦਿੱਤਾ, ਉਥੇ ਹੀ ਯੂਨੀਵਰਸਿਟੀ ਦੇ ਪੁਖਤਾ ਵਿੱਤੀ ਪ੍ਰਬੰਧ ਦੀ ਬਹਾਲੀ ਦੀ ਵੀ ਮੰਗ ਕੀਤੀ। ਧਰਨੇ ’ਚ ਯੂਨੀਵਰਸਿਟੀ ਦੇ ਅਧਿਆਪਕਾਂ ਤੇ ਹੋਰ ਕੈਂਪਸ ਦੇ ਹੋਰ ਕਰਮਚਾਰੀਆਂ ਗਰਮਜੋਸ਼ੀ ਨਾਲ ਸ਼ਿਰਕਤ ਕੀਤੀ। ਬੁਲਾਰਿਆਂ ਅਨੁਸਾਰ ਸੂਬਾ ਸਰਕਾਰ ਵੱਲੋਂ ਹਰ ਸਾਲ ਸਿੱਖਿਆ ਲਈ ਦਿੱਤੀਆਂ ਜਾਂਦੀਆਂ ਗਰਾਂਟਾਂ ਨੂੰ ਘਟਾਉਣ ਕਰਕੇ ਇਹ ਹਾਲਾਤ ਪੈਦਾ ਹੋਏ ਹਨ। ਅਜਿਹਾ ਲਗਦਾ ਹੈ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਉਤਸ਼ਾਹਤ ਕਰਨ ਲਈ ਸੁਹਿਰਦ ਨਹੀਂ ਹੈ ਕਿਉਂਕਿ ਪਿਛਲੇ 20 ਸਾਲਾਂ ਦੌਰਾਨ ਇਸ ਦੇ ਆਪਣੇ ਸਰਕਾਰੀ ਕਾਲਜਾਂ ਵਿਚ ਕੋਈ ਵੀ ਅਧਿਆਪਨ ਅਸਾਮੀਆਂ ਨਹੀਂ ਭਰੀਆਂ ਗਈਆਂ ਹਨ ਅਤੇ ਕਾਲਜਾਂ ਵਿਚ ਅਧਿਆਪਨ ਸਟਾਫ ਦੀ ਗਿਣਤੀ ਬਹੁਤ ਘੱਟ ਗਈ ਹੈ। ਇਸ ਮੌਕੇ ਬਲਵਿੰਦਰ ਸਿੰਘ ਟਿਵਾਣਾ, ਸੁਮਨਦੀਪ ਕੌਰ, ਹਰਵਿੰਦਰ ਸਿੰਘ ਧਾਲੀਵਾਲ ਅਤੇ ਜਸਦੀਪ ਸਿੰਘ ਤੂਰ, ਬਲਵੰਤ ਸਿੰਘ, ਗੁਰਲਾਲ ਸਿੰਘ, ਅਵਤਾਰ ਸਿੰਘ, ਗੁਰਜੀਤ ਸਿੰਘ, ਹਰਮੇਸ਼ ਲਾਲ ਅਤੇ ਵਿਜੇ ਕੁਮਾਰ, ਸੁਪਿੰਦਰਪਾਲ ਸਿੰਘ, ਧਰਮਿੰਦਰ ਸਿੰਘ ਪੰਨੂੰ,ਮਾਘੀ ਸਿੰਘ, ਹਰਨੇਕ ਸਿੰਘ ਗੋਲਡੀ, ਨਿਰਮਲ ਸਿੰਘ, ਧਨਦੀਪ ਸਿੰਘ, ਸਰਬਜੀਤ ਸਿੰਘ , ਮਨਿੰਦਰ ਸਿੰਘ, ਅਮਰਪ੍ਰੀਤ ਸਿੰਘ, ਖੁਸ਼ਦੀਪ ਗੋਇਲ, ਰਵੀਤਾ, ਰੁਪਿੰਦਰ ਕੌਰ ਤੇ ਪਰਵੀਨ ਲਤਾ ਸ਼ਾਮਲ ਹੋਏ।

Advertisement
Tags :
’ਵਰਸਿਟੀਅੱਗੇਅਧਿਆਪਕਾਂਕਰਮਚਾਰੀਆਂਦਫ਼ਤਰਧਰਨਾਪੰਜਾਬੀਵੱਲੋਂਵੀਸੀ