For the best experience, open
https://m.punjabitribuneonline.com
on your mobile browser.
Advertisement

ਖੇਤੀ ਵਿਭਾਗ ਦੀਆਂ ਮੁਲਾਜ਼ਮ ਜਥੇਬੰਦੀਆਂ ਵੱਲੋਂ ਧਰਨਾ

08:02 AM Jan 24, 2024 IST
ਖੇਤੀ ਵਿਭਾਗ ਦੀਆਂ ਮੁਲਾਜ਼ਮ ਜਥੇਬੰਦੀਆਂ ਵੱਲੋਂ ਧਰਨਾ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਬਠਿੰਡਾ, 23 ਜਨਵਰੀ
ਖੇਤੀਬਾੜੀ ਮੁਲਾਜ਼ਮ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ ਬੈਨਰ ਹੇਠ ਖੇਤੀਬਾੜੀ ਵਿਭਾਗ ਜ਼ਿਲ੍ਹਾ ਬਠਿੰਡਾ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਵੱਲੋਂ ਇੱਥੇ ਖੇਤੀ ਭਵਨ ’ਚ ਸਬਸਿਡੀ ’ਤੇ ਦਿੱਤੀ ਮਸ਼ੀਨਰੀ ਸਬੰਧੀ ਜਾਰੀ ਹੋਏ ‘ਕਾਰਨ ਦੱਸੋ’ ਨੋਟਿਸ ਦੇ ਰੋਸ ਵਜੋਂ ਧਰਨਾ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਜੁਆਇੰਟ ਐਕਸ਼ਨ ਕਮੇਟੀ ਨੇ ਐਲਾਨ ਕੀਤਾ ਕਿ ਇਹ ਧਰਨਾ 25 ਜਨਵਰੀ ਤੱਕ ਜਾਰੀ ਰਹੇਗਾ। ਧਰਨੇ ਮੌਕੇ ਡਾ. ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਵਿਭਾਗ ਦੇ ਤਕਰੀਬਨ 900 ਫ਼ੀਲਡ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਰੀ ਹੋਏ ‘ਕਾਰਨ ਦੱਸੋ’ ਨੋਟਿਸ ਬਿਲਕੁਲ ਬੇ-ਬੁਨਿਆਦ ਹਨ। ਉਨ੍ਹਾਂ ਦਿੱਤੇ ਹੋਏ ਨੋਟਿਸਾਂ ਬਾਰੇ ਕਿਹਾ ਕਿ ਉਨ੍ਹਾਂ ਉਪਰ ਇਹ ਦੋਸ਼ ਲਾਏ ਜਾ ਰਹੇ ਹਨ ਕਿ ਸਬੰਧਿਤ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸਮੇਂ-ਸਮੇਂ ’ਤੇ ਮਸ਼ੀਨਾਂ ਦੀ ਰੀ-ਵੈਰੀਫਿਕੇਸ਼ਨ ਨਹੀਂ ਕੀਤੀ ਗਈ ਪਰ ਉਹ ਦੱਸਣਾ ਚਾਹੁੰਦੇ ਹਨ ਕਿ ਸਕੀਮ ਦੀਆਂ ਹਦਾਇਤਾਂ ਅਤੇ ਸਾਲ 2018 ਤੋਂ ਹੁਣ ਤੱਕ ਕਦੇ ਵੀ ਉੱਚ ਅਧਿਕਾਰੀਆਂ ਵੱਲੋਂ ਮਸ਼ੀਨਰੀ ਦੀ ਰੀ-ਵੈਰੀਫਿਕੇਸ਼ਨ ਸਬੰਧੀ ਕੋਈ ਵੀ ਹਦਾਇਤ ਪ੍ਰਾਪਤ ਨਹੀਂ ਹੋਈ।
ਇਸ ਮੌਕੇ ਪਲਾਂਟ ਡਾਕਟਰਜ਼ ਸਰਵਿਸ ਐਸੋਸੀਏਸ਼ਨ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਖੇਤੀਬਾੜੀ ਵਿਕਾਸ ਅਫ਼ਸਰਾਂ ਤੋਂ ਖੇਤੀਬਾੜੀ ਅਫ਼ਸਰ ਕਾਡਰ ਦੀ ਤਰੱਕੀ ਸਬੰਧੀ ਡੀਡੀਏ ਵੱਲੋਂ ਜਾਰੀ ਪੱਤਰ ਤੁਰੰਤ ਵਾਪਸ ਲਏ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਸੂਬਾ ਪੱਧਰੀ ਜਥੇਬੰਦੀ ਦੇ ਉਲੀਕੇ ਪ੍ਰੋਗਰਾਮ ਅਨੁਸਾਰ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

Advertisement

Advertisement
Advertisement
Author Image

sukhwinder singh

View all posts

Advertisement