ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਲ ਸਪਲਾਈ ਕਾਮਿਆਂ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ

08:09 AM May 04, 2024 IST
ਮੁਕਤਸਰ ਦੇ ਡੀਸੀ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਜਲ ਸਪਲਾਈ ਕਾਮੇ|

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 3 ਮਈ
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਮਲੋਟ ਵਿਖੇ ਕੰਮ ਕਰਦੇ ਠੇਕਾ ਆਧਾਰਿਤ ਮੁਲਾਜ਼ਮ ਦੀ ਮੌਤ ਹੋ ਜਾਣ ਉਪਰੰਤ ਉਸ ਦੀ ਪਤਨੀ ਨੂੰ ਨੌਕਰੀ ਦਿਵਾਉਣ ਲਈ ਅੱਜ ਠੇਕਾ ਮੁਲਾਜ਼ਮ ਸ਼ੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ| ਇਸ ਮੌਕੇ ਗੁਰਵਿੰਦਰ ਸਿੰਘ ਪੰਨੂ, ਜਗਸੀਰ ਸਿੰਘ ਭੰਗੂ, ਵਰਿੰਦਰਪਾਲ ਸਿੰਘ, ਸੁਰਜੀਤ ਸਿੰਘ ਤੱਖੀ, ਅਮਨਦੀਪ ਸਿੰਘ ਵੇਰਕਾ ਬਠਿੰਡਾ, ਰਮਜ਼ਾਨ ਖਾਨ ਲਹਿਰਾਂ ਥਰਮਲ, ਬਿਕਰਮਜੀਤ ਸਿੰਘ ਕਪੂਰ, ਮਨਜਿੰਦਰ ਸਿੰਘ ਅਤੇ ਕਰਮਜੀਤ ਸਿੰਘ ਦਿਉਣ ਨੇ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ ਪਿਛਲੇ ਲੰਮੇ ਸਮੇਂ ਤੋਂ ਕੰਮ ਕਰਦੇ ਆ ਰਹੇ ਇੱਕ ਠੇਕਾ ਆਧਾਰਿਤ ਮੁਲਾਜ਼ਮ ਸੁਰਿੰਦਰ ਸਿੰਘ ਮਲੋਟ ਦੀ ਮੌਤ ਹੋ ਜਾਣ ਉਪਰੰਤ ਉਸ ਦੀ ਪਤਨੀ ਕਿਰਨਜੀਤ ਕੌਰ ਨੂੰ ਬਣਦੀ ਉਸ ਦੀ ਨੌਕਰੀ ਨਹੀਂ ਦਿੱਤੀ ਜਾ ਰਹੀ ਸਗੋਂ ਅੱਜ ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਵਿਭਾਗ ਵੱਲੋਂ ਗੱਲਾਂ ਕਰਕੇ ਆਪਣਾ ਸਮਾਂ ਲੰਘਾਇਆ ਜਾ ਰਿਹਾ ਹੈ| ਇਸ ਮੌਕੇ ਤਹਿਸੀਲਦਾਰ ਸਾਹਿਬ ਵੱਲੋਂ ਭਰੋਸਾ ਦਿੱਤਾ ਗਿਆ ਕਿ ਕਾਰਜਕਾਰੀ ਇੰਜਨੀਅਰ ਮੰਡਲ ਮਲੋਟ ਨਾਲ ਅੱਠ ਮਈ ਨੂੰ ਮੀਟਿੰਗ ਕਰਵਾਈ ਜਾਵੇਗੀ। ਇਸ ਉਪਰੰਤ ਮੋਰਚੇ ਵੱਲੋਂ ਧਰਨਾ ਸਮਾਪਤ ਕੀਤਾ ਗਿਆ ਅਤੇ ਇਹ ਐਲਾਨ ਕੀਤਾ ਗਿਆ ਕਿ ਇਸ ਮੀਟਿੰਗ ਵਿੱਚ ਹੱਲ ਨਾ ਨਿਕਲਿਆ ਤਾਂ ਸੰਘਰਸ਼ ਉਲੀਕਿਆ ਜਾਵੇਗਾ।

Advertisement

Advertisement
Advertisement