ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਜ਼ਦੂਰਾਂ ਵੱਲੋਂ ਬੀਡੀਪੀਓ ਦਫ਼ਤਰ ਅੱਗੇ ਧਰਨਾ

06:26 AM Apr 28, 2024 IST
ਬੀਡੀਪੀਓ ਦਫ਼ਤਰ ਮਹਿਲ ਕਲਾਂ ਅੱਗੇ ਧਰਨਾ ਦਿੰਦੇ ਹੋਏ ਮਨਰੇਗਾ ਮਜ਼ਦੂਰ। -ਫੋਟੋ: ਨਵਕਿਰਨ

ਪੱਤਰ ਪ੍ਰੇਰਕ
ਮਹਿਲ ਕਲਾਂ, 27 ਅਪਰੈਲ
ਮਨਰੇਗਾ ਤਹਿਤ ਦੀ ਮੰਗ ਦੀ ਲਈ ਮਹਿਲ ਕਲਾਂ, ਚੁਹਾਣਕੇ ਕਲਾਂ ਤੇ ਚੁਹਾਣਕੇ ਖੁਰਦ ਆਦਿ ਪਿੰਡਾਂ ਦੇ ਮਜ਼ਦੂਰਾਂ ਵੱਲੋਂ ਬੀਡੀਪੀਓ ਦਫਤਰ ਮਹਿਲ ਕਲਾਂ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਮਜ਼ਦੂਰਾਂ ਨੇ ਅਫ਼ਸਰਸ਼ਾਹੀ ’ਤੇ ਮਨਮਾਨੀਆਂ ਕਰਨ ਅਤੇ ਰੁਜ਼ਗਾਰ ਨਾ ਦੇਣ ਦੇ ਦੋਸ਼ ਲਾਏ।
ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ, ਮਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਖੁਸੀਆ ਸਿੰਘ ਬਰਨਾਲਾ ਅਤੇ ਕੌਰ ਸਿੰਘ ਕਲਾਲ ਮਾਜਰਾ ਨੇ ਕਿਹਾ ਕਿ ਪਿੰਡ ਧਨੇਰ ਦੇ ਮਜ਼ਦੂਰਾਂ ਵੱਲੋਂ ਮਨਰੇਗਾ ਤਹਿਤ ਰੁਜ਼ਗਾਰ ਦੀ ਮੰਗ ਲਈ ਮਜ਼ਦੂਰ ਜਥੇਬੰਦੀਆਂ ਰਾਹੀਂ ਬੀਡੀਪੀਓ ਦਫ਼ਤਰ ਮਹਿਲ ਕਲਾਂ ਵਿੱਚ ਅਰਜ਼ੀ ਦਿੱਤੀ ਗਈ ਸੀ ਪਰ ਨਰੇਗਾ ਸੈੱਲ ਵੱਲੋਂ ਅਜੇ ਤੱਕ ਮਾਸਟਰੋਲ ਕੱਢ ਕੇ ਕੰਮ ਦੇਣ ਦੀ ਸ਼ੁਰੂਆਤ ਨਹੀਂ ਕੀਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਮਹਿੰਗਾਈ ਦੇ ਹਿਸਾਬ ਨਾਲ ਦਿਹਾੜੀ ਵਿੱਚ ਵਾਧਾ ਕੀਤਾ ਜਾਵੇ, ਪੂਰਾ ਸਾਲ ਕੰਮ ਦਿੱਤਾ ਜਾਵੇ ਤੇ ਕੰਮ ਕਰਦੇ ਸਮੇਂ ਹਾਦਸੇ ਵਿੱਚ ਮਜ਼ਦੂਰ ਦੀ ਮੌਤ ਹੋ ਜਾਣ ’ਤੇ ਉਸਦੇ ਪਰਿਵਾਰ ਨੂੰ ਪੰਜ ਲੱਖ ਬੀਮਾ ਯੋਜਨਾ ਤਹਿਤ ਵਿਸ਼ੇਸ਼ ਫੰਡ ਜਾਰੀ ਕੀਤਾ ਜਾਣਾ ਚਾਹੀਦਾ ਹੈ।

Advertisement

Advertisement
Advertisement