ਧਰਨੇ ਦਾ ਮਾਮਲਾ: ਸੰਜੈ ਸਿੰਘ ਤੇ ਹੋਰਨਾਂ ਦੀ ਗ੍ਰਿਫ਼ਤਾਰੀ ਦੇ ਹੁਕਮ
09:59 PM Aug 20, 2024 IST
ਸੁਲਤਾਨਪੁਰ, 20 ਅਗਸਤ
Advertisement
ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਦੀ ਇੱਕ ਅਦਾਲਤ ਨੇ ਬਿਜਲੀ ਦੀ ਮਾੜੀ ਸਪਲਾਈ ਖਿਲਾਫ਼ ਧਰਨੇ ਸਬੰਧੀ ਦੋ ਦਹਾਕੇ ਪੁਰਾਣੇ ਕੇਸ ’ਚ ‘ਆਪ’ ਦੇ ਸੰਸਦ ਮੈਂਬਰ ਸੰਜੈ ਸਿੰਘ ਦੇ ਪੇਸ਼ ਨਾ ਹੋਣ ’ਤੇ ਇਤਰਾਜ਼ ਜਤਾਇਆ ਤੇ ਪੁਲੀਸ ਨੂੰ ਨਿਰਦੇਸ਼ ਦਿੱਤੇ ਕਿ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ 28 ਅਗਸਤ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਹ ਸਾਰੇ ਦੂਜੀ ਵਾਰ ਅਦਾਲਤ ’ਚ ਪੇਸ਼ ਹੋਣ ’ਚ ਅਸਫਲ ਰਹੇ ਹਨ। -ਪੀਟੀਆਈ
Advertisement
Advertisement
Advertisement