ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਇਓ ਗੈਸ ਫੈਕਟਰੀ ਖਿਲਾਫ਼ ਧਰਨਾ ਜਾਰੀ

07:49 AM Jul 23, 2024 IST

ਨਿੱਜੀ ਪੱਤਰ ਪ੍ਰੇਰਕ
ਖੰਨਾ, 22 ਜੁਲਾਈ
ਇੱਥੋਂ ਨੇੜਲੇ ਪਿੰਡ ਘੁੰਗਰਾਲੀ ਰਾਜਪੂਤਾਂ ਵਿੱਚ ਲੱਗੀ ਬਾਇਓ ਗੈਸ ਫੈਕਟਰੀ ਖ਼ਿਲਾਫ਼ ਇਲਾਕੇ ਦੇ 12 ਪਿੰਡਾਂ ਦੇ ਲੋਕਾਂ ਨੇ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪਿਛਲੇ 81 ਦਿਨਾਂ ਤੋਂ ਧਰਨਾ ਆਰੰਭਿਆ ਹੋਇਆ ਹੈ। ਲੋਕ ਕਲਾ ਮੰਚ ਦੇ ਨਿਰਦੇਸ਼ਕ ਸੁਰਿੰਦਰ ਸ਼ਰਮਾ ਦੀ ਟੀਮ ਨੇ ਨਾਟਕ ‘ਇਨ੍ਹਾਂ ਜ਼ਖ਼ਮਾਂ ਦਾ ਕੀ ਕਰੀਏ’ ਪੇਸ਼ ਕੀਤਾ, ਜਿਸ ਵਿੱਚ ਸੈਂਕੜਿਆਂ ਦੀ ਗਿਣਤੀ ’ਚ ਲੋਕ ਸ਼ਾਮਲ ਹੋਏ। ਇਸ ਮੌਕੇ ਸੰਘਰਸ਼ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਸਹੋਤਾ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਵੱਲੋਂ ਫੈਕਟਰੀ ਖਿਲਾਫ਼ ਆਰੰਭਿਆ ਪੱਕਾ ਮੋਰਚਾ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਫੈਕਟਰੀ ਬੰਦ ਨਹੀਂ ਹੋ ਜਾਂਦੀ। ਸੰਘਰਸ਼ ਕਮੇਟੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਮਸਲੇ ਦਾ ਹੱਲ ਜਲਦ ਨਾ ਕੱਢਿਆ ਗਿਆ ਤਾਂ 2 ਅਗਸਤ ਨੂੰ ਡੀਸੀ ਦਫ਼ਤਰ ਲੁਧਿਆਣਾ ਦਾ ਘਿਰਾਓ ਕੀਤਾ ਜਾਵੇਗਾ।

Advertisement

Advertisement