ਸਿਰਸਾ ਮੇਜਰ ਨਹਿਰ ’ਚੋਂ ਡੇਰੇ ਨੂੰ ਪਾਣੀ ਦੇਣ ਵਿਰੁੱਧ ਧਰਨਾ ਜਾਰੀ
11:16 AM Jun 09, 2024 IST
ਨਿੱਜੀ ਪੱਤਰ ਪ੍ਰੇਰਕ
ਸਿਰਸਾ, 8 ਜੂਨ
ਸਿਰਸਾ ਮੇਜਰ ਨਹਿਰ ’ਚੋਂ ਡੇਰਾ ਸਿਰਸਾ ਨੂੰ ਪਾਣੀ ਦੇਣ ਵਿਰੁੱਧ ਸੰਯੁਕਤ ਕਿਸਾਨ ਸੰਘਰਸ਼ ਮੋਰਚਾ ਬਾਜੇਕਾਂ ਦੀ ਸਰਪ੍ਰਸਤੀ ਹੇਠ ਜਿਥੇ ਇਕ ਦਰਜਨ ਤੋਂ ਵੱਧ ਪਿੰਡਾਂ ਦੇ ਕਿਸਾਨਾਂ ਦਾ ਧਰਨਾ ਫਰਵਰੀ ਤੋਂ ਜਾਰੀ ਹੈ ਉਥੇ ਹੀ ਸਰਕਾਰ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਧਰਨਾਕਾਰੀਆਂ ਨੂੰ ਅਣਗੌਲਿਆਂ ਕੀਤੇ ਜਾਣ ਦੇ ਰੋਸ ਵਜੋਂ ਕਿਸਾਨਾਂ ਨੇ ਭੁੱਖ ਹੜਤਾਲ ਕਰਨ ਦਾ ਫੈਸਲਾ ਲਿਆ ਹੈ। ਇਸ ਸਬੰਧੀ ਸ਼ਨੀਵਾਰ ਨੂੰ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦੀ ਇੱਕ ਹੰਗਾਮੀ ਮੀਟਿੰਗ ਧਰਨੇ ਵਾਲੀ ਥਾਂ ’ਤੇ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਸੰਘਰਸ਼ ਸਮਿਤੀ ਦੇ ਪ੍ਰਧਾਨ ਗੁਰਦਿੱਤਾ ਸਿੰਘ ਬਾਜੇਕਾਂ ਨੇ ਕੀਤੀ। ਆਗੂਆਂ ਨੇ ਕਿਹਾ ਕਿ ਇਸ ਮੋਘੇ ਨੂੰ ਰੱਦ ਕਰਵਾਉਣ ਲਈ ਇਕ ਦਰਜਨ ਤੋਂ ਵੱਧ ਪਿੰਡਾਂ ਦੇ ਲੋਕ ਫਰਵਰੀ ਮਹੀਨੇ ਤੋਂ ਧਰਨਾ ਦੇ ਰਹੇ ਹਨ ਪਰ ਸਰਕਾਰ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਜਾਇਜ਼ ਮੰਗ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ।
Advertisement
Advertisement