ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਖ਼ਿਲਾਫ਼ ਧਰਨਾ ਜਾਰੀ

01:36 PM Jun 05, 2023 IST

ਐੱਸ ਐੱਸ ਸੱਤੀ

Advertisement

ਮਸਤੂਆਣਾ ਸਾਹਿਬ, 4 ਜੂਨ

ਮਸਤੂਆਣਾ ਸਾਹਿਬ ਵਿੱਚ ਸੰਤ ਅਤਰ ਸਿੰਘ ਜੀ ਦੀ ਯਾਦ ਵਿੱਚ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜ ਦੇ ਰਾਹ ਵਿੱਚ ਆ ਰਹੇ ਅੜਿੱਕਿਆਂ ਨੂੰ ਖ਼ਤਮ ਕਰਨ ਲਈ ਅੱਜ ਫਿਰ ਇਲਾਕੇ ਦੀਆਂ ਸੰਗਤਾਂ ਅਤੇ ਕਿਸਾਨਾਂ ਵੱਲੋਂ ਮਸਤੂਆਣਾ ਸਾਹਿਬ ਦੇ ਬੱਸ ਸਟੈਂਡ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ਼ ਰੋਸ ਧਰਨਾ ਦਿੱਤਾ ਗਿਆ। ਬੱਸ ਸਟੈਂਡ ‘ਤੇ ਸ਼ੁਰੂ ਹੋਏ ਅਣਮਿੱਥੇ ਸਮੇਂ ਦੇ ਪੱਕੇ ਮੋਰਚੇ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸਾਹਿਬ ਸਿੰਘ ਬਡਬਰ, ਬਲਦੇਵ ਸਿੰਘ ਬੱਲੂਆਣਾ, ਸੁਖਦੇਵ ਸਿੰਘ ਘਰਾਚੋਂ, ਦਰਸ਼ਨ ਸਿੰਘ ਕੁੰਨਰਾਂ, ਗੁਰਮੀਤ ਸਿੰਘ ਮਾਹਮਦਪੁਰ, ਭਰਪੂਰ ਸਿੰਘ ਦੁੱਗਾਂ, ਬਿੱਕਰ ਸਿੰਘ ਬਹਾਦਰਪੁਰ, ਜਗਤਾਰ ਸਿੰਘ ਦੁੱਗਾਂ, ਰਜਿੰਦਰ ਸਿੰਘ ਲਿੱਦੜਾ, ਜਸਵੰਤ ਸਿੰਘ ਦੁੱਗਾਂ, ਮੇਵਾ ਸਿੰਘ ਦੁੱਗਾਂ ਆਦਿ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕਾਲਜ ਦੀ ਉਸਾਰੀ ਸ਼ੁਰੂ ਨਹੀਂ ਹੋ ਜਾਂਦੀ, ਉਦੋਂ ਤੱਕ ਇਹ ਪੱਕਾ ਮੋਰਚਾ ਜਾਰੀ ਰੱਖਣ ਦਾ ਪ੍ਰਣ ਕੀਤਾ ਗਿਆ ਹੈ। ਇਸ ਲਈ ਅਸੀਂ ਆਪਣੇ ਪ੍ਰਣ ਨੂੰ ਪੂਰਾ ਕਰਨ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਹਾਂ। ਇਸ ਲਈ ਅਸੀਂ ਆਪਣੇ ਪ੍ਰਣ ਨੂੰ ਪੂਰਾ ਕਰਨ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਹਾਂ।

Advertisement

ਇਸ ਮੌਕੇ ਬੁਲਾਰਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਨਿੰਦਾ ਕਰਦਿਆਂ ਕਿਹਾ ਕਿ ਸਿੱਖਾਂ ਦੀ ਸੁਪਰੀਮ ਕਹਾਉਂਦੀ ਸੰਸਥਾ ਦੇ ਮੁਖੀ ‘ਤੇ ਉਨ੍ਹਾਂ ਨੂੰ ਕੋਈ ਇਤਬਾਰ ਨਹੀਂ ਹੈ, ਕਿਉਂਕਿ ਉਹ ਕਥਿਤ ਤੌਰ ‘ਤੇ ਵਾਰ- ਵਾਰ ਜ਼ਬਾਨ ਕਰ ਕੇ ਮੁੱਕਰ ਜਾਂਦੇ ਹਨ। ਬੁਲਾਰਿਆਂ ਨੇ ਇਲਾਕੇ ਦੀ ਸੰਗਤ ਨੂੰ ਇਸ ਪੱਕੇ ਮੋਰਚੇ ਵਿੱਚ ਹਾਜ਼ਰੀ ਭਰਨ ਦੀ ਅਪੀਲ ਵੀ ਕੀਤੀ।

Advertisement
Advertisement