ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦਿਆਰਥੀਆਂ ਵੱਲੋਂ ਜੰਤਰ-ਮੰਤਰ ’ਤੇ ਧਰਨਾ ਜਾਰੀ

08:50 AM Jun 28, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਜੂਨ
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (ਜੇਐੱਨਯੂਐੱਸਯੂ) ਦੀ ਅਗਵਾਈ ਹੇਠ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵੱਲੋਂ ਨੀਟ ਵਿਵਾਦ ਨੂੰ ਲੈ ਕੇ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਨੇ ਅੱਜ ਪ੍ਰਦਰਸ਼ਨ ਸ਼ੁਰੂ ਕੀਤਾ ਤੇ ਸ਼ਾਮ ਨੂੰ ਦਿੱਲੀ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਧਰਨੇ ਵਿੱਚ ਸੈਂਕੜੇ ਵਿਦਿਆਰਥੀਆਂ ਨੇ ਹਿੱਸਾ ਲਿਆ। ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਅਤੇ ਦਿੱਲੀ ਯੂਨੀਵਰਸਿਟੀ ਦੇ ਇਨਕਲਾਬੀ ਯੁਵਾ ਸੰਗਠਨ ਸਣੇ ਵੱਖ-ਵੱਖ ਸੰਗਠਨਾਂ ਨਾਲ ਸਬੰਧਤ ਸੈਂਕੜੇ ਵਿਦਿਆਰਥੀ ਅੱਜ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਪੁੱਜੇ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਨੀਟ ਦੀ ਦੁਬਾਰਾ ਪ੍ਰੀਖਿਆ ਕਰਵਾਉਣ ਅਤੇ ਪ੍ਰੀਖਿਆਵਾਂ ਦੇ ਕੇਂਦਰੀਕਰਨ ਨੂੰ ਖਤਮ ਕਰਨ ਦੀ ਮੰਗ ਕੀਤੀ ਹੈ।

Advertisement

Advertisement
Advertisement