ਬਲਰਾਜ ਸਿੰਘ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਲਈ ਧਰਨਾ ਜਾਰੀ
ਪੱਤਰ ਪ੍ਰੇਰਕ
ਬੋਹਾ, 12 ਜੁਲਾਈ
ਪਿੰਡ ਮਲਕੋਂ ਵਿੱਚ ਮੋਟਰ ਦੇ ਪਾਣੀ ਦੀ ਵਾਰੀ ਦੇ ਮਾਮਲੇ ਵਿੱਚ ਮਾਰੇ ਗਏ ਨੌਜਵਾਨ ਬਲਰਾਜ ਸਿੰਘ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਅੱਜ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਤਿੰਨ ਦਿਨ ਵੀ ਬੋਹਾ-ਬੁਢਲਾਡਾ ਮੁੱਖ ਸੜਕ ’ਤੇ ਦਿੱਤਾ। ਅੱਜ ਬੋਹਾ ਪੁਲੀਸ ਵੱਲੋਂ ਸਾਰੇ ਮੁਲਜ਼ਮਾਂ ਨੂੰ ਸ਼ਾਮ ਪੰਜ ਵਜੇ ਤੱਕ ਗ੍ਰਿਫਤਾਰ ਕਰਨ ਦਾ ਭਰੋਸਾ ਦੇਣ ਮਗਰੋਂ ਸੜਕ ਦੇ ਇਕ ਪਾਸੇ ਆਰਜ਼ੀ ਤੌਰ ’ਤੇ ਆਵਾਜਾਈ ਬਹਾਲ ਕਰ ਦਿੱਤੀ ਗਈ ਸੀ ਪਰ ਪੁਲੀਸ ਵੱਲੋਂ ਦਿੱਤੇ ਗਏ ਸਮੇਂ ਵਿਚ ਤੀਜੇ ਮੁਲਜ਼ਮ ਦੀ ਗ੍ਰਿਫ਼ਤਾਰੀ ਨਾ ਹੋਣ ’ਤੇ ਲੋਕਾਂ ਨੇ ਪੰਜ ਵੱਜ ਕੇ ਇੱਕ ਮਿੰਟ ’ਤੇ ਫਿਰ ਆਵਾਜਾਈ ਠੱਪ ਕਰ ਦਿੱਤੀ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਾਰਸ ਪੰਜਾਬ ਦੇ ਆਗੂ ਪ੍ਰਦੀਪ ਸਿੰਘ, ਇੰਦਰਜੀਤ ਸਿੰਘ ਰਾਜ ਸਿੰਘ ਤੇ ਸੋਨੀ ਸਿੰਘ ਆਦਿ ਨੇ ਕਿਹਾ ਕਿ ਬੋਹਾ ਪੁਲੀਸ ਵੱਲੋਂ ਉਨ੍ਹਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ 24 ਘੰਟੇ ਵਿੱਚ ਮੁਲਜ਼ਮ ਕਰਮਜੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਪਰ ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਡੀਐੱਸਪੀ ਮਨਜੀਤ ਸਿੰਘ ਔਲਖ ਨੇ ਨਾਮਜ਼ਦ ਮੁਲਜ਼ਮ ਨੂੰ ਛੇਤੀ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਪਰ ਧਰਨਾਕਾਰੀ ਮੁਲਜ਼ਮ ਦੀ ਗ੍ਰਿਫ਼ਤਾਰੀ ’ਤੇ ਅੜੇ ਰਹੇ। ਇਸ ਮਾਮਲੇ ਕੇਸ ਦੇ ਤਫਤੀਸ਼ੀ ਅਫਸਰ ਨੂੰ ਵੀ ਲਾਈਨ ਹਾਜ਼ਰ ਕੀਤੇ ਜਾਣ ਦਾ ਸਮਾਚਾਰ ਹੈ।