ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਲੇਰਕੋਟਲਾ ਦੇ ਸਿਵਲ ਹਸਪਤਾਲ ’ਚ ਡਾਕਟਰਾਂ ਦੀਆਂ ਆਸਾਮੀਆਂ ਭਰਨ ਲਈ ਧਰਨਾ ਜਾਰੀ

05:26 PM Oct 23, 2023 IST

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 23 ਅਕਤੂਬਰ
ਇਥੋਂ ਦੇ ਸਰਕਾਰੀ ਹਸਪਤਾਲ ਵਿੱਚ ਵੱਖ ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੀਆਂ ਆਸਾਮੀਆਂ ਭਰਨ ਦੀ ਮੰਗ ਲਈ 9 ਅਕਤੂਬਰ ਤੋਂ ਡਾ. ਅਬਦੁੱਲ ਕਲਾਮ ਵੈਲਫੇਅਰ ਫਰੰਟ ਵੱਲੋਂ ਹਸਪਤਾਲ ਕੰਪਲੈਕਸ ਵਿੱਚ ਚੱਲ ਰਹੇ ਧਰਨੇ ਦਾ ਸਥਾਨ ਬਦਲ ਕੇ ਹਸਪਤਾਲ ਦੇ ਮੁੱਖ ਗੇਟ ਅੱਗੇ ਕਰ ਦਿੱਤਾ ਗਿਆ ਹੈ। ਧਰਨਾਕਾਰੀਆਂ ਨੇ ਬਾਅਦ ਦੁਪਹਿਰ ਸਿਵਲ ਸਰਜਨ ਅਤੇ ਸੀਨੀਅਰ ਮੈਡੀਕਲ ਅਫ਼ਸਰ ਦਾ ਪੁਤਲਾ ਫੂਕਦਿਆਂ ਪੰਜਾਬ ਸਰਕਾਰ, ਸਿਹਤ ਮੰਤਰੀ, ਵਿਧਾਇਕ ਮਾਲੇਰਕੋਟਲਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਵਿੱਚ ਬਹੁਜਨ ਸਮਾਜ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਚਮਕੌਰ ਸਿੰਘ ਵੀਰ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਫ਼ਤਹਿ) ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਲਸੋਈ, ਸੀਟੂ ਦੇ ਜ਼ਿਲ੍ਹਾ ਪ੍ਰਧਾਨ ਮੁਹੰਮਦ ਸਤਾਰ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਮਹਿਮੂਦ ਰਾਣਾ, ਬਸਪਾ ਦੇ ਜ਼ਿਲ੍ਹਾ ਪ੍ਰਧਾਨ ਸ਼ਮਸ਼ਾਦ ਅਨਸਾਰੀ, ਫਰੰਟ ਆਗੂ ਮੁਨਸ਼ੀ ਫਾਰੂਕ ਅਹਿਮਦ ਨੇ ਕਿਹਾ ਕਿ ਪੰਜਾਬ ਸਰਕਾ ਸੂਬੇ ਦੇ ਲੋਕਾਂ ਨੂੰ ਬਿਹਤਰ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਐਮੀਨੈਂਸ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦੇ ਨਾਂ 'ਤੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਸੂਬਾ ਭਰ ਦੇ ਸਰਕਾਰੀ ਹਸਪਤਾਲਾਂ ਵਿੱਚ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀ ਘਾਟ ਹੈ। ਸਕੂਲਾਂ ਵਿੱਚ ਅਧਿਆਪਕਾਂ ਦੀਆਂ ਆਸਾਮੀਆਂ ਖਾਲ੍ਹੀ ਹਨ। ਆਗੂਆਂ ਕਿਹਾ ਕਿ ਸਥਾਨਕ ਹਸਪਤਾਲ 'ਚ ਮਹਿਲਾ ਰੋਗਾਂ ਦੀ ਮਾਹਿਰ ਕੋਈ ਮਹਿਲਾ ਡਾਕਟਰ ਨਹੀਂ। ਮਹਿਲਾ ਡਾਕਟਰ ਨਾ ਹੋਣ ਕਾਰਨ ਮੁਸਲਿਮ ਭਾਈਚਾਰੇ ਦੀਆਂ ਪਰਦਾਨਸ਼ੀਨ ਔਰਤਾਂ ਨੂੰ ਜਣੇਪੇ ਵਕਤ ਮੁਸ਼ਕਲ ਪੇਸ਼ ਆਉਂਦੀ ਹੈ। ਮੁਸਲਿਮ ਔਰਤਾਂ ਨੂੰ ਮਰਦ ਡਾਕਟਰ ਤੋਂ ਜਣੇਪਾ ਕਰਵਾਉਣਾ ਪੈਂਦਾ ਹੈ। ਆਗੂਆਂ ਨੇ ਮੰਗ ਕੀਤੀ ਕਿ ਮਾਲੇਰਕੋਟਲਾ ਹਸਪਤਾਲ ਵਿੱਚ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀਆਂ ਆਸਾਮੀਆਂ ਤੁਰੰਤ ਭਰੀਆਂ ਜਾਣ ਅਤੇ ਹਸਪਤਾਲ 'ਚ ਔਰਤ ਰੋਗਾਂ ਦੀਆਂ ਘੱਟੋ ਘੱਟ ਤਿੰਨ ਮਹਿਲਾ ਡਾਕਟਰਾਂ ਦੀ ਨਿਯੁਕਤੀ ਕੀਤੀ ਜਾਵੇ। ਇਸ ਮੌਕੇ ਬਸਪਾ ਆਗੂ ਪ੍ਰਿੰਸੀਪਲ ਮੁਖਤਿਆਰ ਸਿੰਘ, ਤਾਰਾ ਸਿੰਘ ਰੋਹੀੜਾ, ਮੱਖਣ ਸਿੰਘ, ਫਰੰਟ ਆਗੂ ਸ਼ਾਹਿਦ ਜ਼ੂਬੈਰੀ, ਸ਼ਮਸ਼ਾਦ ਝੋਕ, ਯਾਸੀਨ ਘੁੱਗੀ ਹਾਜ਼ਰ ਸਨ।

Advertisement

Advertisement
Advertisement