For the best experience, open
https://m.punjabitribuneonline.com
on your mobile browser.
Advertisement

ਪਰਾਲੀ ਦੀਆਂ ਗੱਠਾਂ ਦੀ ਅਦਾਇਗੀ ਲਈ ਧਰਨਾ

07:30 AM Jul 06, 2024 IST
ਪਰਾਲੀ ਦੀਆਂ ਗੱਠਾਂ ਦੀ ਅਦਾਇਗੀ ਲਈ ਧਰਨਾ
ਮਾਨਸਾ ਵਿੱਚ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਕਿਸਾਨ ਆਗੂ। -ਫੋਟੋ: ਸੁਰੇਸ਼
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 5 ਜੁਲਾਈ
ਰਾਣਾ ਸ਼ੂਗਰ ਲਿਮਟਿਡ ਵੱਲੋਂ ਪਰਾਲੀ ਦੀਆਂ ਗੱਠਾਂ ਦੀ ਰਕਮ ਦੀ ਅਦਾਇਗੀ ਨਾ ਕਰਨ ਦੇ ਵਿਰੋਧ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਇੱਥੇ ਜ਼ਿਲ੍ਹਾ ਕਚਹਿਰੀਆਂ ਵਿੱਚ ਧਰਨਾ ਲਾਇਆ। ਧਰਨੇ ਵਿੱਚ ਸੱਤ ਜ਼ਿਲ੍ਹਿਆਂ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਮਾਨਸਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਅੰਤ੍ਰਿੰਗ ਕਮੇਟੀ ਦੇ ਚੇਅਰਮੈਨ ਕੁਲਦੀਪ ਸਿੰਘ ਚੱਕ ਭਾਈਕੇ ਨੇ ਕਿਹਾ ਕਿ ਰਾਣਾ ਸ਼ੂਗਰ ਲਿਮਟਿਡ ਦੀ ਸ਼ਰਾਬ ਫੈਕਟਰੀ ਵੱਲੋਂ ਪਰਾਲੀ ਦੀਆਂ ਗੱਠਾਂ ਦਾ ਲਗਪਗ 90 ਲੱਖ ਰੁਪਏ ਦਾ ਭੁਗਤਾਨ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗੱਠਾਂ ਦਾ ਡੰਪ ਜ਼ਿਲ੍ਹਾ ਬਰਨਾਲਾ ਦੇ ਪਿੰਡ ਭੋਤਨਾ ਵਿੱਚ ਤਕਰੀਬਨ 8 ਏਕੜ 2 ਕਨਾਲ ਵਿੱਚ ਲੱਗਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮਾਨਸਾ ਸਮੇਤ ਤਰਨ ਤਾਰਨ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂ ਸ਼ਹਿਰ ਅਤੇ ਜਲੰਧਰ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਵੀ ਅਦਾਇਗੀ ਨਹੀਂ ਕੀਤੀ ਗਈ। ਆਗੂਆਂ ਨੇ ਦੱਸਿਆ ਕਿ ਰਾਣਾ ਸ਼ੂਗਰ ਲਿਮਟਿਡ ਦੇ ਮੁੱਖ ਦਫ਼ਤਰ ਸੈਕਟਰ 8-ਸੀ ਚੰਡੀਗੜ੍ਹ ਵਿੱਚ ਅਧਿਕਾਰੀਆਂ ਨੂੰ ਕਈ ਵਾਰ ਮਿਲਿਆ ਜਾ ਚੁੱਕਾ ਹੈ ਪਰ ਰਕਮ ਦੇ ਭੁਗਤਾਨ ਲਈ ਕੋਈ ਹਾਂਪੱਖੀ ਹੁੰਗਾਰਾ ਨਹੀਂ ਮਿਲਿਆ ਜਿਸ ਕਰਕੇ ਉਨ੍ਹਾਂ ਨੂੰ ਧਰਨਾ ਲਾਉਣ ਲਈ ਮਜਬੂਰ ਹੋਣਾ ਪਿਆ ਹੈ। ਇਸ ਮੌਕੇ ਨਾਜਰ ਸਿੰਘ ਖਿਆਲਾ, ਹਰਦੇਵ ਸਿੰਘ, ਅਵਤਾਰ ਸਿੰਘ ਰੱਲਾ, ਗੁਰਦੀਪ ਸਿੰਘ ਮਾਨਸਾ, ਸ਼ਿੰਗਾਰਾ ਸਿੰਘ ਦੋਦੜਾ, ਮਹਿੰਦਰ ਸਿੰਘ ਦਲੇਲ ਸਿੰਘ ਵਾਲਾ ਤੇ ਬਾਬੂ ਸਿੰਘ ਧਿੰਗੜ ਨੇ ਸੰਬੋਧਨ ਕੀਤਾ।

Advertisement

Advertisement
Advertisement
Author Image

joginder kumar

View all posts

Advertisement