ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਹਿਰੀ ਪਾਣੀ ਦੀ ਚੋਰੀ ਖ਼ਿਲਾਫ਼ ਬਲਜਿੰਦਰ ਕੌਰ ਦੀ ਰਿਹਾਇਸ਼ ਅੱਗੇ ਧਰਨਾ

07:33 AM Jun 14, 2024 IST
ਪਿੰਡ ਜਗਾ ਰਾਮ ਤੀਰਥ ਵਿਚ ਧਰਨਾਕਾਰੀ ਕਿਸਾਨਾਂ ਨੂੰ ਭਰੋਸਾ ਦਿੰਦੇ ਹੋਏ ਅਧਿਕਾਰੀ। -ਫੋਟੋ: ਪੰਜਾਬੀ ਟ੍ਰਿਬਿਊਨ

ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 13 ਜੂਨ
ਹਲਕਾ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਦੇ ਪਿੰਡ ਜਗਾ ਰਾਮ ਤੀਰਥ ਕੋਲੋਂ ਲੰਘਦੇ ਰਜਵਾਹੇ ਵਿੱਚੋਂ ਕਥਿਤ ਨਹਿਰੀ ਪਾਣੀ ਚੋਰੀ ਕਰਨ ਦੇ ਮਕਸਦ ਨਾਲ ਉਕਤ ਪਿੰਡ ਦੇ ਹੀ ਕੁਝ ਲੋਕਾਂ ਵੱਲੋਂ ਨਾਜਾਇਜ਼ ਤੌਰ ’ਤੇ ਪਾਈਪਾਂ ਪਾਈਆਂ ਹੋਈਆਂ ਹਨ ਜਿਨ੍ਹਾਂ ਨੂੰ ਅੱਜ ਪਿੰਡਾਂ ਬਹਿਮਣ ਕੌਰ ਸਿੰਘ, ਬਹਿਮਣ ਜੱਸਾ ਸਿੰਘ ਅਤੇ ਹਰਿਆਣਾ ਦੇ ਪਿੰਡ ਸਿੰਘਪੁਰਾ ਦੇ ਕਿਸਾਨਾਂ ਨੇ ਫੜ ਲਿਆ। ਉਪਰੰਤ ਕਿਸਾਨਾਂ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਲਈ ਵਿਧਾਇਕਾ ਦੇ ਘਰ ਅੱਗੇ ਧਰਨਾ ਲਾ ਦਿੱਤਾ।
ਧਰਨੇ ਵਿੱਚ ਸ਼ਾਮਲ ਗੁਰਤੇਜ ਸਿੰਘ ਬਹਿਮਣ ਜੱਸਾ, ਨਛੱਤਰ ਸਿੰਘ ਬਹਿਮਣ ਕੌਰ ਸਿੰਘ, ਅੰਮ੍ਰਿਤਪਾਲ ਸਿੰਘ ਸਿੰਘਪੁਰਾ ਆਦਿ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੱਛੇ ਰਜਵਾਹੇ ਵਿੱਚੋਂ ਨਾਜਾਇਜ਼ ਮੋਘੇ ਲਾ ਕੇ ਨਹਿਰੀ ਪਾਣੀ ਚੋਰੀ ਹੋਣ ਦਾ ਪਤਾ ਲੱਗਾ ਸੀ। ਇਸ ਕਰਕੇ ਕੱਲ੍ਹ ਉਕਤ ਪਿੰਡਾਂ ਦੇ ਕਿਸਾਨਾਂ ਨੇ ਇਸ ਰਜਵਾਹੇ ’ਤੇ ਗੇੜਾ ਮਾਰਿਆ ਤਾਂ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਦੇ ਪਿੰਡ ਜਗਾ ਰਾਮ ਤੀਰਥ ਦੇ ਕੁਝ ਲੋਕਾਂ ਵੱਲੋਂ ਰਜਵਾਹੇ ਵਿੱਚੋਂ ਨਾਜਾਇਜ਼ ਤੌਰ ’ਤੇ ਤਿੰਨ ਪਾਈਪਾਂ ਦੱਬ ਕੇ 14 ਇੰਚ ਦੇ ਕਰੀਬ ਪਾਣੀ ਚੋਰੀ ਕੀਤਾ ਜਾ ਰਿਹਾ ਸੀ। ਨਹਿਰੀ ਵਿਭਾਗ ਦੇ ਅਧਿਕਾਰੀਆਂ ਤੇ ਡੀਐੱਸਪੀ ਤਲਵੰਡੀ ਸਾਬੋ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ ਤੇ ਪਾਈਪਾਂ ਪੁੱਟ ਕੇ ਕਬਜ਼ੇ ਵਿੱਚ ਲਈਆਂ ਗਈਆਂ ਸਨ। ਪਿੰਡ ਦੇ ਇੱਕ ਕਿਸਾਨ ਨੇ ਵਿਧਾਇਕਾ ਦੇ ਇੱਕ ਪਰਿਵਾਰਕ ਮੈਂਬਰ ਵੱਲੋਂ ਕਹਿਣ ’ਤੇ ਉਕਤ ਪਾਇਪਾਂ ਦੱਬਣ ਬਾਰੇ ਕਿਹਾ ਸੀ ਜਿਸ ਤੋਂ ਭੜਕੇ ਉਕਤ ਪਿੰਡਾਂ ਦੇ ਕਿਸਾਨਾਂ ਨੇ ਪਿੰਡ ਜਗਾ ਰਾਮ ਤੀਰਥ ਵਿਚ ਵਿਧਾਇਕਾ ਦੇ ਰਿਹਾਇਸ਼ ਅੱਗੇ ਧਰਨਾ ਦੇ ਕੇ ਕਥਿਤ ਪਾਣੀ ਚੋਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿੰਡ ਰਜਵਾਹੇ ਦੀ ਟੇਲ ’ਤੇ ਪੈਂਦੇ ਹਨ। ਪਿੱਛੇ ਵੱਡੇ ਪੱਧਰ ’ਤੇ ਪਾਣੀ ਚੋਰੀ ਹੋਣ ਕਰਕੇ ਉਨ੍ਹਾਂ ਨੂੰ ਨਾ ਪੀਣ ਲਈ ਅਤੇ ਨਾ ਸਿੰਚਾਈ ਲਈ ਪਾਣੀ ਮਿਲਦਾ ਹੈ। ਇਸ ਮੌਕੇ ਪੁੱਜੇ ਡੀਐੱਸਪੀ ਤਲਵੰਡੀ ਸਾਬੋ ਅਤੇ ਨਹਿਰੀ ਵਿਭਾਗ ਦੇ ਐੱਸਡੀਓ ਵੱਲੋਂ ਧਰਨਾਕਾਰੀਆਂ ਨੂੰ ਭਰੋਸਾ ਦਿਵਾਇਆ ਗਿਆ ਕਿ 18 ਜੂਨ ਤੱਕ ਉਕਤ ਮਾਮਲੇ ਦੀ ਜਾਂਚ ਕਰਕੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ ਜਿਸ ਤੋਂ ਬਾਅਦ ਕਿਸਾਨਾਂ ਨੇ ਧਰਨਾ ਸਮਾਪਤ ਕਰ ਦਿੱਤਾ।

Advertisement

Advertisement